ਬਿਰਧ ਘਰ ਝਾਖੋਲਾਹੜੀ ਵਿਖੇ ਮਨਾਇਆ ਗਿਆ ਸਾਡੇ ਬਜੁਰਗ, ਸਾਡਾ ਮਾਣ ਅਧੀਨ ਜਿਲ੍ਹਾ ਪੱਧਰੀ ਸਮਾਗਮ

ਪਠਾਨਕੋਟ (ਦ ਸਟੈਲਰ ਨਿਊਜ਼)। ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਜੀ ਦੇ ਦਿੱਤੇ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਪੱਧਰੀ ਸਮਾਗਮ ਸਾਡੇ ਬਜੁਰਗ-ਸਾਡਾ ਮਾਣ ਬਿਰਧ ਘਰ ਝਾਖੋਲਾਹੜੀ ਜਿਲ੍ਹਾ ਪਠਾਨਕੋਟ ਵਿਖੇ ਕਰਵਾਇਆ ਗਿਆ। ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ  ਮੁੱਖ ਮਹਿਮਾਨ ਵਜੋਂ ਅਤੇ  ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵਿਸੇਸ ਤੋਰ ਤੇ ਹਾਜਰ ਹੋਏ। ਇਸ ਤੋਂ ਇਲਾਵਾ ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਸੈਲ ਪਠਾਨਕੋਟ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਦਰਸਨ ਲਾਲ, ਰੇਖਾ ਮਨੀ ਸਰਮਾ ਮਹਿਲਾ ਵਿੰਗ ਜਿਲ੍ਹਾ ਪ੍ਰਧਾਨ, ਕੁਲਦੀਪ ਕੁਮਾਰ ਬਲਾਕ ਪ੍ਰਧਾਨ, ਬਲਵਿੰਦਰ ਕੌਰ ਬਲਾਕ ਪ੍ਰਧਾਨ, ਨਵੀਨ ਡਡਵਾਲ ਡੀ.ਐਸ.ਐਸ.ਓ., ਸੁਮਨਦੀਪ ਕੌਰ ਜਿਲ੍ਹਾ ਪ੍ਰੋਗਰਾਮ ਅਫਸਰ, ਸੰਜੀਵ ਕੁਮਾਰ ਸੀ.ਡੀ.ਪੀ.ਓ. ਪਠਾਨਕੋਟ ਅਤੇ ਹੋਰ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।

Advertisements

ਪ੍ਰੋਗਰਾਮ ਦੇ ਆਰੰਭ ਵਿੱਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਅਤੇ ਡਿਪਟੀ ਕਮਿਸਨਰ ਸ. ਹਰਬੀਰ ਸਿੰਘ ਬਿਰਧ ਆਸਰਮ ਵਿੱਚ ਰਹਿ ਰਏ ਬਜੁਰਗਾਂ ਨੂੰ ਮਿਲੇ ਅਤੇ ਬਿਰਧ ਆਸਰਮ ਦੀ ਵਿਵਸਥਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਬਜੁਰਗਾਂ ਤੋਂ ਉਨ੍ਹਾਂ ਦੇ ਰਹਿਣ ਸਹਿਣ ਅਤੇ ਉਨ੍ਹਾਂ ਨੂੰ ਆ ਰਹੀਆਂ ਪ੍ਰੇਸਾਨੀਆਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੋਕੇ ਤੇ ਬਿਰਧ ਆਸਰਮ ਦੇ ਸੰਚਾਲਕ ਸਤਨਾਮ ਸਿੰਘ ਵੱਲੋਂ ਬਿਰਧ ਆਸਰਮ ਵਿਖੇ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸ ਮੋਕੇ ਤੇ ਸੰਬੋਧਤ ਕਰਦਿਆਂ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਦਾ ਸਮਾਰੋਹ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਆਦੇਸਾਂ ਅਨੁਸਾਰ ਸਾਡੇ ਬਜੁਰਗ ਸਾਡਾ ਮਾਣ ਪ੍ਰੋਗਰਾਮਾਂ ਦੀਆਂ ਸੁਰੂਆਤ ਕਰਵਾਈ ਗਈ ਹੈ ਅਤੇ ਇਸ ਤਰ੍ਹਾਂ ਦੇ ਹੋਰ ਪ੍ਰੋਗਰਾਮ ਪੂਰਾ ਹਫਤਾ ਵੱਖ ਵੱਖ ਜਿਲ੍ਹਿਆਂ ਅੰਦਰ ਕਰਵਾਏ ਜਾਣੇ ਹਨ।

ਉਨ੍ਹਾਂ ਕਿਹਾ ਕਿ ਇਹ ਜਿੰਦਗੀ ਦੀ ਸਚਾਈ ਹੈ ਕਿ ਜਿਹੋ ਜਿਹਾ ਅਸੀਂ ਅਪਣੇ ਬਜੁਰਗਾਂ ਦੇ ਲਈ ਕਰਦੇ ਹਾਂ ਕੱਲ ਨੂੰ ਉਹ ਹੀ ਸਾਨੂੰ ਵਾਪਸ ਮਿਲਣਾ ਹੈ। ਇੱਕ ਮਾਤਾ ਪਿਤਾ ਹੀ ਹੁੰਦੇ ਹਨ ਜੋ ਅਪਣੀ ਅੋਲਾਦ ਦੀ ਖਾਤਰ ਅਪਣਾ ਸਭ ਕੂਝ ਕੁਰਬਾਨ ਕਰ ਦਿੰਦੇ ਹਨ ਅਤੇ ਅੰਤ ਦੇ ਸਮੇਂ ਵਿੱਚ ਉਹ ਬੱਚੇ ਹੀ ਫਿਰ ਮਾਤਾ ਪਿਤਾ ਦਾ ਸਹਾਰਾ ਨਹੀਂ ਬਣਦੇ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡਾ ਕੋਈ ਦੁੱਖ ਨਹੀਂ ਹੁੰਦਾ ਕਿ ਜਿੰਦਗੀ ਦੇ ਇੱਕ ਪੜਾਅ ਵਿੱਚ ਸਾਡੇ ਬਜੁਰਗ ਅਪਣੇ ਆਪ ਨੂੰ ਇਕੱਲਾ ਮਹਿਸੂਸ ਕਰਦੇ ਹਨ ਜਦੋਂ ਕਿ ਉਸ ਸਮੇਂ ਉਨ੍ਹਾਂ ਨੂੰ ਸਭ ਤੋਂ ਜਿਆਦਾ ਜਰੂਰਤ ਸਾਡੀ ਹੁੰਦੀ ਹੈ ਅਤੇ ਇਸ ਸਮੇਂ ਅੰਦਰ ਸਾਨੂੰ ਉਨ੍ਹਾਂ ਦਾ ਸਹਾਰਾ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਅਪਣੀਆਂ ਖੁਸੀਆਂ ਦੇ ਪ੍ਰੋਗਰਾਮ ਬਿਰਧ ਆਸਰਮ ਦੇ ਵਿੱਚ ਇਨ੍ਹਾਂ ਲੋਕਾਂ ਦੇ ਨਾਲ ਮਿਲ ਕੇ ਮਨਾਉਣੇ ਚਾਹੀਦੇ ਹਨ ਤਾਂ ਜੋ ਇਨ੍ਹਾਂ ਨੂੰ ਇਕੱਲਾਪਣ ਮਹਿਸੂਸ ਨਾ ਹੋਵੇ। ਉਨ੍ਹਾਂ ਇਸ ਮੋਕੇ ਤੇ ਆਸਰਮ ਸੰਚਾਲਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਵਿਚਾਰ ਕਰਕੇ ਜਲਦੀ ਪੂਰਾ ਕਰਨ ਤੇ ਵਿਚਾਰ ਕੀਤਾ ਜਾਵੇਗਾ।

ਇਸ ਮੋਕੇ ਤੇ ਸਮਾਰੋਹ ਦੋਰਾਨ ਸੀਨੀਅਰ ਸਿਟੀਜਨ ਨੂੰ ਸਿਹਤ ਸੇਵਾਵਾਂ ਦੇਣ ਦੇ ਉਦੇਸ ਨਾਲ ਲਗਾਏ ਗਏ ਮੈਡੀਕਲ ਕੈਂਪ ਜਿਸ ਵਿੱਚ ਵੱਖ ਵੱਖ ਸਪੈਸਲਿਸਟ ਡਾਕਟਰਾਂ ਵੱਲੋਂ ਪੂਰੀ ਜਰੀਏਟਿ੍ਰਕ (ਬੁਢਾਪੇ ਨਾਲ ਸਬੰਧਤ ਬੀਮਾਰੀਆਂ) ਜਾਂਚ, ਅੱਖਾਂ ਦੀ ਜਾਂਚ, ਅੱਖਾਂ ਦੀ ਸਰਜਰੀ, ਪੈਨਸਨ ਸਕੀਮਾਂ ਅਧੀਨ ਫਾਰਮ ਭਰੇ ਗਏ , ਫਿਜੀਓਥੈਰੇਪੀ, ਛਾਤੀ ਸਬੰਧੀ ਸਮੱਸਿਆਵਾਂ ਦਾ ਚੈਕਅੱਪ, ਖੂਨ ਅਤੇ ਸੂਗਰ ਦੀ ਜਾਂਚ ਕੀਤੀ ਗਈ ਅਤੇ ਜਿਸ ਮਰੀਜ ਨੂੰ ਲੋੜ ਦੇ ਅਨੁਸਾਰ ਫ੍ਰੀ ਦਵਾਈਆਂ ਅਤੇ ਐਨਕਾਂ ਦੀ ਵੰਡ ਕੀਤੀ ਗਈ। ਸਮਾਰੋਹ ਦੇ ਅੰਤ ਵਿੱਚ ਮੁੱਖ ਮਹਿਮਾਨ ਅਤੇ ਹੋਰ ਸਹਿਯੋਗੀ ਅਧਿਕਾਰੀਆਂ ਨੂੰ ਯਾਦਗਾਰ ਚਿਨ੍ਹ ਭੇਂਟ ਕਰਕੇ ਸਨਮਾਨਤ ਕੀਤਾ ਗਿਆ।

LEAVE A REPLY

Please enter your comment!
Please enter your name here