ਸੈਨਿਕ ਇੰਸਟੀਚਿਊਟ ਵਿਖੇ ਸ਼ਾਰਟ ਟਰਮ ਕੰਪਿਊਟਰ ਕੋਰਸਾਂ ਲਈ ਦਾਖ਼ਲਾ ਸ਼ੁਰੂ: ਕਮਾਂਡਰ ਵਿਰਕ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟਕੈਨਾਲੋਜੀ, ਹੁਸ਼ਿਆਰਪੁਰ ਕੈਂਪਸ ਵਿਚ ਰੈਗੂਲਰ ਡਿਪਲੋਮਾ/ਡਿਗਰੀ ਤੋਂ ਇਲਾਵਾ ਸ਼ਾਰਟ ਟਰਮ ਕੰਪਿਊਟਰ ਕੋਰਸ ਵੀ ਕਰਵਾਏ ਜਾਂਦੇ ਹਨ। ਸੰਸਥਾ ਦੇ ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਹੁਸ਼ਿਆਰਪੁਰ ਕਮਾਂਡਰ ਬਲਜਿੰਦਰ ਵਿਰਕ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ਲਈ ਘੱਟੋ-ਘੱਟੋ ਯੋਗਤਾ ਦਸਵੀਂ/ਬਾਰ੍ਹਵੀਂ ਪਾਸ ਹੋਣੀ ਚਾਹੀਦੀ ਹੈ। ਸ਼ਾਰਟ ਟਰਮ ਕੰਪਿਊਟਰ ਕੋਰਸਾਂ ਦਾ ਸਮਾਂ 3 ਮਹੀਨੇ ਦਾ ਹੋਵੇਗਾ ਅਤੇ ਇਸ ਵਿਚ 75 ਫੀਸਦੀ ਜ਼ਿਲ੍ਹੇ ਦੇ ਸਾਬਕਾ ਸੈਨਿਕ ਅਤੇ ਇਨ੍ਹਾਂ ਤੋਂ ਇਲਾਵਾ 25 ਫੀਸਦੀ ਬਾਕੀ ਰਾਖਵੀਆਂ ਕੈਟਾਗਰੀਆਂ (ਐਸ. ਸੀ/ਐਸ. ਟੀ/ਬੀ. ਸੀ) ਅਤੇ ਹੋਰ ਗ਼ਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਹੋਵੇਗਾ। ਸੰਸਥਾ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ ਨੇ ਨਵੇਂ ਕੋਰਸ ਚਲਾਉਣ ਦਾ ਕਾਰਨ ਦੱਸਦਿਆਂ ਕਿਹਾ ਕਿ ਅਕਸਰ ਇਹ ਦੇਖਣ ਵਿਚ ਆਇਆ ਹੈ ਕਿ ਬਹੁਤ ਸਾਰੇ ਵਿਦਿਆਰਥੀ ਡਿਗਰੀਆਂ ਵੀ ਕਰ ਚੁੱਕੇ ਹੁੰਦੇ ਹਨ ਜਾਂ ਕਰ ਰਹੇ ਹੁੰਦੇ ਹਨ, ਪਰੰਤੂ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੇ ਕੰਮਾਂ ਵਿਚ ਮਾਹਿਰ ਨਹੀਂ ਹੁੰਦੇ।

Advertisements

ਜਿਵੇਂ ਕਿ ਕੋਈ ਵੀ ਰਿਪੋਰਟ ਤਿਆਰ ਕਰਨਾ, ਕੋਈ ਬੇਨਤੀ ਪੱਤਰ ਲਿਖਣਾਂ ਜਾਂ ਪ੍ਰਿੰਟ ਕਰਨਾ, ਸਰਕਾਰੀ ਪੋਰਟਲ ’ਤੇ ਆਪਣਾ ਵੇਰਵਾ ਦਾਖ਼ਲ ਕਰਨਾ, ਜਿਵੇਂ ਆਧਾਰ ਕਾਰਡ, ਪੈਨ ਕਾਰਡ ਜਾਂ ਰਿਟਰਨਾਂ ਭਰਨ ਲਈ ਯੋਗ ਹੋਣਾ ਆਦਿ। ਇਨ੍ਹਾਂ ਸਾਰੇ ਕੰਮਾਂ ਵਿਚ ਅਕਾਦਮਿਕ/ਪੇਸ਼ੇਵਾਰਾਨਾ ਡਿਗਰੀਆਂ ਦੇ ਬਾਵਜੂਦ ਜ਼ਿਆਦਾਤਰ ਵਿਦਿਆਰਥੀ ਸਹੀ ਸਾਬਿਤ ਨਹੀਂ ਹੁੰਦੇ, ਜਦਕਿ ਇਹ ਕੰਮ ਰੋਜ਼ਾਨਾ ਜ਼ਿੰਦਗੀ ਦਾ ਨਿਰਬਾਹ ਕਰਨ ਲਈ ਜ਼ਰੂਰੀ ਹਨ। ਇਨ੍ਹਾਂ ਕਮੀਆਂ ਨੂੰ ਦੇਖਦਿਆਂ ਇਹ ਕੋਰਸ ਖਾਸ ਤੌਰ ’ਤੇ ਡਿਜ਼ਾਈਨ ਕੀਤੇ ਗਏ ਹਨ, ਜਿਨ੍ਹਾਂ ਵਿਚ ਵਿਦਿਆਰਥੀਆਂ ਨੂੰ ਐਮ.ਐਸ ਵਰਡ, ਐਮ. ਐਸ ਐਕਸਲ, ਐਮ. ਐਸ ਪਾਵਰ ਪੁਆਇੰਟ, ਪ੍ਰੋਗਰਾਮਿੰਗ ਇੰਨ ਜਾਵਾ, ਪ੍ਰੋਗਰਾਮਿੰਗ ਇੰਨ ਸੀ ਪਲੱਸ ਪਲੱਸ, ਐਚ. ਟੀ. ਐਮ. ਐਲ, ਪ੍ਰਿੰਟਿੰਗ, ਸਕੈਨਿੰਗ, ਈ-ਮੇਲਿੰਗ ਆਦਿ ਤੋਂ ਇਲਾਵਾ ਪੰਜਾਬੀ ਅਤੇ ਅੰਗਰੇਜ਼ੀ ਟਾਈਪਿੰਗ ਵੀ ਸਿਖਲਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਥੇ ਵਿਦਿਆਰਥੀਆਂ ਲਈ ਲਿਖਤੀ ਪੜ੍ਹਾਈ ਦੇ ਨਾਲ-ਨਾਲ ਪ੍ਰੈਕਟੀਕਲ ਕਲਾਸਾਂ ’ਤੇ ਖਾਸ ਧਿਆਨ ਦਿੱਤਾ ਜਾਂਦਾ ਹੈ। ਕੋਰਸ ਖ਼ਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਆਈ. ਐਸ. ਓ ਤੋਂ ਪ੍ਰਮਾਣਿਤ ਸਰਟੀਫਿਕੇਟ ਵੀ ਦਿੱਤਾ ਜਾਵੇਗਾ, ਤਾਂ ਜੋ ਉਹ ਕਿਸੇ ਵੀ ਸਰਕਾਰੀ ਨੌਕਰੀ ਦੀ ਮੁੱਢਲੀ ਲੋੜ (120 ਘੰਟੇ ਦੀ ਪੜ੍ਹਾਈ) ਨੂੰ ਪੂਰਾ ਕਰਕੇ ਆਪਣੇ ਪੈਰਾਂ ’ਤੇ ਖੜ੍ਰੇ ਹੋ ਕੇ ਆਪਣੀ ਜ਼ਿੰਦਗੀ ਦਾ ਨਿਰਬਾਹ ਚੰਗੇ ਢੰਗ ਨਾਲ ਕਰ ਸਕਣ। ਉਨ੍ਹਾਂ ਦਸਿਆ ਕਿ ਇਨ੍ਹਾਂ ਕੋਰਸਾਂ ਵਿਚ ਦਾਖ਼ਲੇ ਸਬੰਧੀ ਜਾਣਕਾਰੀ ਦਫ਼ਤਰ ਵਿਚੋਂ ਕਿਸੇ ਵੀ ਕੰਮਕਾਜ਼ ਵਾਲੇ ਦਿਨ ਲਈ ਜਾ ਸਕਦੀ ਹੈ ਜਾਂ ਫੋਨ ਨੰਬਰਾਂ 98157-05178, 94786-18790, 01882-246812 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here