Sunday, October 25, 2026
Home Latest ਪਿੰਡ ਸਿੱਧਵਾਂ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਇਆ...

ਪਿੰਡ ਸਿੱਧਵਾਂ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਇਆ ਝਗੜਾ, 1 ਦੀ ਮੌਤ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਕਪੂਰਥਲਾ ਦੇ ਪਿੰਡ ਸਿੱਧਵਾਂ ਵਿੱਚ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿਚਕਾਰ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਿਜੇ ਕੁਮਾਰ ਪੁੱਤਰ ਤਰਸੇਮ ਵਾਸੀ ਸਿੱਧਵਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁੱਝ ਦਿਨ ਪਹਿਲਾਂ ਬੱਚਿਆ ਨੂੰ ਲੈ ਕੇ ਕਿਸੇ ਗੱਲ ਤੋਂ ਝਗੜ੍ਹਾ ਹੋਇਆ ਸੀ, ਜਿਸ ਦੌਰਾਨ ਦੋਵੇ ਧਿਰ ਆਪਸ ਵਿੱਚ ਭਿੜ ਗਏ ਜਿਸ ਵਿੱਚ ਇੱਕ ਧਿਰ ਦੇ ਵਿਅਕਤੀ ਨੇ ਗੋਲੀਬਾਰੀ ਕਰ ਦਿੱਤੀ।

Advertisements

ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਛਾਤੀ ਵਿੱਚ ਗੋਲੀ ਲੱਗ ਗਈ। ਜ਼ਖਮੀ ਵਿਜੇ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਉੱਥੋ ਰੈਫਰ ਕਰ ਦਿੱਤਾ ਗਿਆ ਅਤੇ ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਮੌਕੇ ਤੇ ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here