ਲੁਧਿਆਣਾ ਵਿੱਚ ਸੈਰ ਕਰਨ ਗਏ ਨੌਜਵਾਨ ਦਾ ਅਣਪਛਾਤੇ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਵਿੱਚ ਸਵੇਰੇ ਸੈਰ ਕਰਨ ਗਏ ਨੌਜਵਾਨ ਦਾ ਅਣਪਛਾਤੇ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਦਿਨੇਸ਼ ਕੁਮਾਰ ਵਾਸੀ ਸੰਜੇ ਗਾਂਧੀ ਕਲੋਨੀ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਸਵੇਰੇ ਸੈਰ ਕਰਨ ਲਈ ਗਿਆ ਸੀ ਤੇ ਇਸ ਦੌਰਾਨ ਕੁੱਝ ਅਣਪਛਾਤੇ ਲੁਟੇਰਿਆਂ ਨੇ ਉਸ ਕੋਲੋ ਮੋਬਾਈਲ ਨਕਦੀ ਖੌਹਣ ਦੀ ਕੋਸ਼ਿਸ਼ ਕੀਤੀ ਅਤੇ ਜਦੋ ਨੌਜਵਾਨ ਨੇ ਲੁਟੇਰਿਆਂ ਦਾ ਵਿਰੋਧ ਕੀਤਾ ਤਾਂ ਉਹਨਾਂ ਨੇ ਤੇਜ਼ਧਾਰ ਹਥਿਆਰ ਨਾਲ ਉਸ ਉੱਤੇ ਹਮਲਾ ਕਰ ਦਿੱਤਾ, ਉਸਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਉਹ ਸਾਰੇ ਨੌਜਵਾਨ ਉੱਥੋ ਫਰਾਰ ਹੋ ਗਏ। ਰਾਂਹਗੀਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here