ਮੋਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਘਰ ਈਡੀ ਨੇ ਮਾਰਿਆ ਛਾਪਾ

ਮੋਹਾਲੀ (ਦ ਸਟੈਲਰ ਨਿਊਜ਼),ਪਲਕ। ਮੋਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਘਰ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਈਡੀ ਨੇ ਛਾਪਾ ਮਾਰਿਆ ਹੈ। ਈਡੀ ਵੱਲੋਂ ਅੰਮ੍ਰਿਤਸਰ, ਲੁਧਿਆਣਾ ਅਤੇ ਮੁਹਾਲੀ ਵਿੱਚ ਸ਼ਰਾਬ ਕਾਰੋਬਾਰੀਆਂ ਦੇ ਘਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਅਜੇ ਤੱਕ ਪੁਸ਼ਟੀ ਨਹੀਂ ਕੀਤੀ ਗਈ ਕਿ ਇਹ ਛਾਪੇਮਾਰੀ ਕਿਸ ਮਾਮਲੇ ਵਿੱਚ ਕੀਤੀ ਗਈ ਹੈ।

Advertisements

ਇੱਕ ਨਿਊਜ਼ ਏਜੰਸੀ ਦੇ ਮੁਤਾਬਕ ਅਜਿਹਾ ਰੈੱਡ ਡਰੱਗਜ਼ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਹੋਇਆ ਹੈ। ਈਡੀ ਦੀ ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਮਨੀ ਲਾਂਡਰਿੰਗ ਸਬੰਧੀ ਦਰਜ ਕੀਤੇ ਗਏ ਨਾਰਕੋਟਿਸ ਅਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ ਤੋਂ ਬਾਅਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਹਾਲੀ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਦੇ ਨਾਲ ਸ਼੍ਰੀ ਗੰਗਾਨਗਰ ਸਮੇਤ ਪੂਰੇ ਪੰਜਾਬ ਵਿੱਚ ਤਲਾਸ਼ੀ ਜਾਰੀ ਹੈ।

LEAVE A REPLY

Please enter your comment!
Please enter your name here