ਸੁਰੱਖਿਆ ਜਵਾਨ ਦੀ ਅਸਾਮੀ ਦੀ ਭਰਤੀ ਲਈ 1 ਨਵੰਬਰ ਤੋਂ 4 ਨਵੰਬਰ ਤੱਕ ਲੱਗਣਗੇ ਕੈਂਪ

ਫਾਜਿਲਕਾ, (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਦੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਲਗਾਤਾਰ ਬੱਚਿਆਂ ਦੀ ਉਚੇਰੀ ਵਿਦਿਆ ਅਤੇ ਕੈਰੀਅਰ ਨੂੰ ਲੈ ਕੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਰੋਜਗਾਰ ਵਿਭਾਗ ਵੱਲੋਂ ਜ਼ਿਲੇਹ ਅੰਦਰ ਨੌਜਵਾਨਾਂ ਨੂੰ ਯੋਗਤਾ ਅਨੁਸਾਰ ਰੋਜਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।

Advertisements

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੈਡਮ ਵੈਸ਼ਾਲੀ ਨੇ ਦੱਸਿਆ ਕਿ ਜ਼ਿਲੇਹ ਅੰਦਰ ਕੈਂਪ ਲਗਾ ਕੇ ਸਿਕਿਉਰਟੀ ਅਤੇ ਇੰਟੈਲੀਜੈਂਸ ਸਰਵਿਸ ਲਿਮਟਿਡ (ਐਸ.ਆਈ.ਐਸ.) ਵੱਲੋਂ ਸੁਰਖਿਆ ਜਵਾਨ ਦੀ ਅਸਾਮੀ ਦੀ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਵੱਖ-ਵੱਖ ਬਲਾਕਾਂ ਵਿਖੇ ਵੱਖ-ਵੱਖ ਮਿਤੀਆਂ ਨੂੰ ਲਗਾਏ ਜਾਣੇ ਹਨ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਬੀ.ਡੀ.ਪੀ.ਓ ਦਫਤਰ ਅਬੋਹਰ ਵਿਖੇ, 2 ਨਵੰਬਰ ਨੂੰ ਬੀ.ਡੀ.ਪੀ.ਓ ਦਫਤਰ ਅਰਨੀਵਾਲਾ ਵਿਖੇ, 3 ਨਵੰਬਰ ਨੂੰ ਬੀ.ਡੀ.ਪੀ.ਓ ਦਫਤਰ ਫਾਜਿਲਕਾ ਵਿਖੇ ਅਤੇ 4 ਨਵੰਬਰ ਨੂੰ ਬੀ.ਡੀ.ਪੀ.ਓ ਦਫਤਰ ਜਲਾਲਾਬਾਦ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕੈਂਪ ਲਗਾਇਆ ਜਾਵੇਗਾ।

ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਨੇ ਦੱਸਿਆ ਕਿ ਅਸਾਮੀ ਲਈ ਯੋਗਤਾ 10 ਵੀ ਪਾਸ, ਉਮਰ 21 ਤੋਂ 37 ਸਾਲ ਤੇ ਉਚਾਈ 168 ਸੈਂਟੀਮੀਟਰ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਵਿਦਿਅਕ ਯੋਗਤਾ ਦੀਆਂ ਕਾਪੀਆਂ, ਦੋ ਪਾਸਪੋਰਟ ਸਾਈਜ ਫੋਟੋ, ਅਧਾਰ ਕਾਰਡ ਦੀ ਕਾਪੀ ਅਤੇ ਲੋੜੀਂਦੇ ਦਸਤਾਵੇਜ ਨਾਲ ਲੈ ਕੇ ਨਿਰਧਾਰਤ ਥਾਵਾਂ *ਤੇ ਪਹੁੰਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 79732 61499 ਅਤੇ 62808 37360 ਨਾਲ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਹੋਰ ਜਾਣਕਾਰੀ ਲਈ http://www.ssciindia.com/ ਤੇ ਵਿਜਿਟ ਕੀਤਾ ਜਾ ਸਕਦਾ ਹੈ। 

LEAVE A REPLY

Please enter your comment!
Please enter your name here