
ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਤੇ ਵਿਜੀਲੈਂਸ ਅਧਿਕਾਰੀਆਂ ਨਾਲ ਬਦਤਮੀਜ਼ੀ ਕਰਨ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਕਰਨ ਦੇ ਵੀ ਦੋਸ਼ ਲੱਗੇ ਹਨ। ਦੱਸ ਦਈਏ ਕਿ 25 ਅਕਤੂਬਰ ਨੂੰ ਮਾਲਵਿੰਦਰ ਸਿੰਘ ਸਿੱਧੂ ਨੂੰ ਪੁੱਛਗਿੱਛ ਲਈ ਵਿਜੀਲੈਂਸ ਹੈੱਡਕੁਆਰਟਰ ਬੁਲਾਇਆ ਗਿਆ ਸੀ।

ਦੋਸ਼ ਲੱਗੇ ਹਨ ਕਿ ਮਾਲਵਿੰਦਰ ਸਿੰਘ ਸਿੱਧੂ ਨੇ ਆਪਣੀ ਪਹੁੰਚ ਦਿਖਾਉਂਦੇ ਹੋਏ ਵਿਜੀਲੈਂਸ ਅਧਿਕਾਰੀਆਂ ਨਾਲ ਬਦਤਮੀਜ਼ੀ ਕੀਤੀ ਸੀ। ਉਨ੍ਹਾਂ ਨੇ ਜਾਂਚ ਅਧਿਕਾਰੀ ਨੂੰ ਧੱਕਾ ਦਿੱਤਾ ਸੀ ਅਤੇ ਕੁੱਝ ਦਸਤਾਵੇਜ਼ਾਂ ਨੂੰ ਵੀ ਨੁਕਸਾਨ ਪਹੁੰਚਾਇਆ। ਇਸ ਤੋਂ ਬਾਅਦ ਹੋਈ ਧੱਕਾਮੁੱਕੀ ਮਗਰੋਂ ਵਿਜੀਲੈਂਸ ਵੱਲੋਂ ਪੁਲਿਸ ਨੂੰ ਬੁਲਾਉਣਾ ਪਿਆ ਅਤੇ ਪੁਲਿਸ ਨੇ ਮੁਹਾਲੀ ਦੇ 8 ਫੇਜ਼ ਵਿੱਚ ਮਾਮਲਾ ਦਰਜ ਕਰ ਲਿਆ ਸੀ। ਅਦਾਲਤ ਨੇ ਉਨ੍ਹਾਂ ਨੂੰ ਜੇਲ ਭੇਜ ਦਿੱਤਾ। ਫਿਲਹਾਲ ਹੋਰ ਜਾਂਚ ਚੱਲ ਰਹੀ ਹੈ।












