ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਵਿਭਾਗਾਂ ਨੂੰ ਸ਼ੁਰੂ ਕੀਤੇ ਵਿਕਾਸ ਕਾਰਜ ਸਮੇਂ ਸਿਰ ਨੇਪਰੇ ਚਾੜ੍ਹਨ ਦੀ ਕੀਤੀ ਹਦਾਇਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ-ਗੁਰਜੀਤ ਸੋਨੂੰ/ਇੰਦਰਜੀਤ ਸਿੰਘ ਹੀਰਾ: ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਲੋਕ ਹਿੱਤ ।ਵਿਚ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਕਾਰਜ ਤੈਅ ਸਮੇਂ ਵਿਚ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਉਨ੍ਹਾਂ ਦਾ ਲਾਭ ਸਮੇਂ ਸਿਰ ਮਿਲ ਸਕੇ। ਉਹ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੀਆਂ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਮੁਕੇਰੀਆਂ ਜੰਗੀ ਲਾਲ ਮਹਾਜਨ, ਵਿਧਾਇਕ ਚੱਬੇਵਾਲ ਡਾ: ਰਾਜ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਕਮੇਟੀ ਮੈਂਬਰ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਨਗਰ ਨਿਗਮ ਦੇ ਕਮਿਸ਼ਨਰ ਡਾ. ਨਯਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ, ਐਸ.ਪੀ. ਮੇਜਰ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਡੀ.ਐਮ. ਮੁਕੇਰੀਆਂ ਅਸ਼ੋਕ ਕੁਮਾਰ, ਐਸ.ਡੀ.ਐਮ. ਦਸੂਹਾ ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ ਟਾਂਡਾ ਗਗਨਦੀਪ ਸਿੰਘ ਵੀ ਹਾਜ਼ਰ ਸਨ।

Advertisements

ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਇਨ੍ਹਾਂ ਸਕੀਮਾਂ ਦਾ ਲਾਭ ਸਬੰਧਤ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਅੰਮ੍ਰਿਤ ਸਰੋਵਰ ਸਕੀਮ ‘ਤੇ ਗੰਭੀਰਤਾ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਐਮ.ਪੀ ਲੈਡ, ਪ੍ਰਧਾਨ ਮੰਤਰੀ ਸਵਨਿਧੀ ਯੋਜਨਾ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੇਂਡੂ ਅਤੇ ਸ਼ਹਿਰੀ), ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਪ੍ਰਧਾਨ ਮੰਤਰੀ ਖੇਤੀਬਾੜੀ ਸਿੰਚਾਈ ਯੋਜਨਾ, ਸਮੱਗਰ ਸਿੱਖਿਆ ਅਭਿਆਨ, ਨਿਰਮਾਣ ਯੋਜਨਾ, ਮੈਡੀਕਲ ਕਾਲਜ, ਜਨਨੀ ਸੁਰੱਖਿਆ ਯੋਜਨਾ, ਜਲ ਜੀਵਨ ਮਿਸ਼ਨ, ਸਵੱਛ ਭਾਰਤ ਮਿਸ਼ਨ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ, ਸਮਾਜਿਕ ਸੁਰੱਖਿਆ ਯੋਜਨਾਵਾਂ, ਮਨਰੇਗਾ, ਪੀ.ਐੱਮ.ਕੇ.ਵੀ.ਵਾਈ, ਬੀ.ਐੱਸ.ਐੱਨ.ਐੱਲ. ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ।

ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਨਿਰਮਾਣ ਕਾਰਜਾਂ ਵਿਚ ਹੋਰ ਵੀ ਗੰਭੀਰਤਾ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕੀਤੇ ਕੰਮਾਂ ਨੂੰ ਜਲਦੀ ਮੁਕੰਮਲ ਕਰਕੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਭੇਜੇ ਜਾਣ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਭਰੋਸਾ ਦਿਵਾਇਆ ਕਿ ਐਮ.ਪੀ ਲੈਂਡ ਫੰਡ ਅਤੇ ਹੋਰ ਕੇਂਦਰੀ ਸਕੀਮਾਂ ਤਹਿਤ ਜ਼ਿਲ੍ਹੇ ਵਿਚ ਸ਼ੁਰੂ ਹੋਏ ਵਿਕਾਸ ਕਾਰਜਾਂ ਨੂੰ ਜਲਦੀ ਹੀ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੇਂਦਰੀ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਸਬੰਧਤ ਵਿਭਾਗਾਂ ਤੋਂ ਇਨ੍ਹਾਂ ਸਕੀਮਾਂ ਦੀ ਲਗਾਤਾਰ ਸਮੀਖਿਆ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਵਿਭਾਗਾਂ ਨੂੰ ਸ਼ੁਰੂ ਕੀਤੇ ਵਿਕਾਸ ਕਾਰਜ ਸਮੇਂ ਸਿਰ ਨੇਪਰੇ ਚਾੜ੍ਹਨ ਦੀ ਹਦਾਇਤ ਵੀ ਕੀਤੀ।

LEAVE A REPLY

Please enter your comment!
Please enter your name here