ਪਿੰਡ ਸ਼ੇਰ ਖਾਂ ਦੇ ਨਾਮੀ ਗੈਗਸਟਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਫਿਰੋਜ਼ਪੁਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਫਿਰੋਜ਼ਪੁਰ ਦੇ ਰਹਿਣ ਵਾਲੇ ਨਾਮੀ ਗੈਗਸਟਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ ਲਾਡੀ ਵਾਸੀ ਪਿੰਡ ਸ਼ੇਰ ਖਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤ ਨਗਰ ਤੇ ਸਥਿਤ ਰੇਲਵੇ ਫਾਟਕ ਤੇ ਕੁੱਜ ਅਣਪਛਾਤੇ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਅਤੇ ਉਹਨਾਂ ਨੇ ਲਾਡੀ ਤੇ ਗੋਲੀਆ ਚਲਾ ਦਿੱਤੀਆਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਉੱਥੋ ਫਰਾਰ ਹੋ ਗਏ।

Advertisements

ਲਾਡੀ ਸ਼ੂਟਰ ਸ਼ਿਸ਼ੂ ਗੈਂਗ ਦਾ ਮੈਂਬਰ ਸੀ, ਜਿਹਨਾਂ ਨੇ ਹਾਊਸਿੰਗ ਬੋਰਡ ਕਾਲੋਨੀ ਵਿੱਚ ਅਪ੍ਰੈਲ 2022 ਵਿੱਚ ਫਾਇਰਿੰਗ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here