ਜੰਮੂ ਕਸ਼ਮੀਰ (ਦ ਸਟੈਲਰ ਨਿਊਜ਼), ਰਿਪੋਰਟ-ਅਨਿਲ ਭਾਰਤਵਾਜ। ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਕੋਲ ਇਕ ਬਾਰੂਦੀ ਸੁਰੰਗ ਧਮਾਕੇ ਵਿੱਚ ਤਿੰਨ ਫ਼ੌਜੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਸਾਂਝੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਫ਼ੌਜੀ ਮੇਂਢਰ ਸੈਕਟਰ ਵਿੱਚ ਫਗਵਾਰੀ ਗਲੀ ਇਲਾਕੇ ਵਿੱਚ ਗਸ਼ਤ ਲਗਾ ਰਹੇ ਸਨ। ਇਸ ਦੌਰਾਨ ਬਾਰੂਦੀ ਸੁਰੰਗ ਵਿੱਚ ਧਮਾਕਾ ਹੋ ਗਿਆ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਨਜ਼ਦੀਕੀ ਮੈਡੀਕਲ ਸੁਵਿਧਾ ਵਿੱਚ ਦਾਖਲ ਕਰਵਾਇਆ ਗਿਆ ਹੈ।
ਪੁੰਛ ਜ਼ਿਲ੍ਹੇ ‘ਚ ਕੰਟਰੋਲ ਰੇਖਾ ਕੋਲ ਇਕ ਬਾਰੂਦੀ ਸੁਰੰਗ ਵਿੱਚ ਹੋਇਆ ਧਮਾਕਾ, 3 ਫ਼ੌਜੀ ਜ਼ਖ਼ਮੀ
Advertisements