ਡਿਪ੍ਰੈਸ਼ਨ ਦੇ ਚਲਦੇ ਪਤੀ ਨੇ ਪਤਨੀ ਦਾ ਚਾਕੂ ਮਾਰ ਕੇ ਕੀਤਾ ਕਤਲ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਬੀਤੇ ਦਿਨ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕਾ ਦੀ ਪਹਿਚਾਣ ਮਨਜੀਤ ਕੌਰ ਉਮਰ 80 ਸਾਲਾ ਪਤਨੀ ਹਰਚਰਨ ਸਿੰਘ ਉਮਰ 85 ਸਾਲਾ ਵਾਸੀ ਗੁਰਦੇਵ ਨਗਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਚਰਨ ਰਿਟਾਇਰਡ ਜ਼ਿਲ੍ਹਾ ਅਟਾਰਨੀ ਹੈ ਜੋ ਆਪਣੀ ਪਤਨੀ ਨਾਲ ਗੁਰਦੇਵ ਨਗਰ ਵਿੱਚ ਰਹਿੰਦਾ ਸੀ।

Advertisements

ਜਾਣਕਾਰੀ ਮੁਤਾਬਕ ਪਰਿਵਾਰ ਵਿੱਚ ਕਾਫੀ ਸਮੇ ਤੋ ਘਰੇਲੂ ਕਲੇਸ਼ ਚੱਲ ਰਿਹਾ ਸੀ। ਹਰਚਰਨ ਤੇ ਉਸਦੀ ਪਤਨੀ ਦੋਵੇ ਹੀ ਲੁਧਿਆਣੇ ਵਿੱਚ ਰਹਿੰਦੇ ਸਨ ਤੇ ਉਹਨਾਂ ਦਾ ਲੜਕਾ ਪਟਿਆਲਾ ਦੇ ਇੱਕ ਪਿੰਡ ਵਿੱਚ ਰਹਿੰਦਾ ਹੈ। ਹਰਚਰਨ ਡਿਪ੍ਰੈਸ਼ਨ ਦਾ ਸ਼ਿਕਾਰ ਹੈ ਅਤੇ ਕਿਸੇ ਗੱਲ ਨੂੰ ਲੈ ਕੇ ਉਸਦਾ ਆਪਣੀ ਪਤਨੀ ਨਾਲ ਝਗੜ੍ਹਾ ਹੋ ਗਿਆ, ਜਿਸ ਕਾਰਨ ਉਸਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ।

ਮੌਕੇ ਤੇ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here