ਜਾਗੋ ਵਿੱਚ ਨੱਚਦੇ ਹੋਏ ਮੌਢਾ ਲੱਗਣ ਕਾਰਨ ਵਿਅਕਤੀਆਂ ਨੇ ਹਥਿਆਰਾਂ ਨਾਲ ਕੀਤਾ ਫ਼ੌਜੀ ਦਾ ਕਤਲ

ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਲੁਧਿਆਣਾ ਤੋਂ ਇੱਕ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਛੁੱਟੀ ਤੇ ਘਰ ਆਇਆ ਫੌਜ਼ੀ ਲੁਧਿਆਣਾ ਦੇ ਫੁੱਲਾਂਵਾਲ ਪਿੰਡ ਵਿੱਚ ਆਪਣੇ ਚਾਚੇ ਦੇ ਲੜਕੇ ਦੀ ਜਾਗੋ ਤੇ ਗਿਆ ਹੋਇਆ ਸੀ। ਜਾਣਕਾਰੀ ਮੁਤਾਬਕ ਨੱਚਦੇ ਦੌਰਾਨ ਮੌਢਾ ਲੱਗਣ ਕਾਰਨ ਝਗੜਾ ਇੰਨਾ ਵੱਧ ਗਿਆ ਕਿ ਇਸ ਝਗੜੇ ਨੇ ਖੂਨੀ ਰੂਪ ਧਾਰ ਲਿਆ। ਮੁਲਜ਼ਮਾਂ ਨੇ ਆਪਣੇ ਹੋਰ ਦੋਸਤਾਂ ਨੂੰ ਬੁਲਾ ਕੇ ਫੌਜੀ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਫੌਜੀ ਦੀ ਮੌਕੇ ਤੇ ਹੀ ਮੌਤ ਹੋ ਗਈ।

Advertisements

ਮ੍ਰਿਤਕ ਦੀ ਪਹਿਚਾਣ ਮਲਕੀਤ ਸਿੰਘ ਵਜੋਂ ਹੋਈ ਹੈ। ਕਿਹਾ ਜਾ ਰਿਹਾ ਹੈ ਕਿ ਵਾਰਦਾਤ ਵਾਲੀ ਥਾਂ ਤੇ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ। ਪੁਲਿਸ ਵੱਲੋਂ ਡੀਵੀਆਰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਦੀ ਮੰਗ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।

LEAVE A REPLY

Please enter your comment!
Please enter your name here