ਪੰਜਾਬ ਪੁਲਿਸ ਅਤੇ ਬੀਐੱਸਐੱਫ ਨੇ ਡ੍ਰੋਨ ਅਤੇ 3 ਕਿਲੋ ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਪੰਜਾਬ ਪੁਲਿਸ ਤੇ ਬੀਐੱਸਐੱਫ ਨੇ ਸਰਹੱਦ ਪਾਰ ਤੋਂ ਹੈਰੋਇਨ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਜਾਣਕਾਰੀ ਦਿੰਦਿਆ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਘਰਿੰਦਾ ਦੇ ਪਿੰਡ ਭੈਣੀ ਰਾਜਪੂਤਾਂ ਦੇ ਛੱਪੜ ਨੇੜੇ ਖੇਪ ਡਲਿਵਰ ਕਰਨ ਲਈ ਵਰਤੋਂ ਵਿੱਚ ਲਿਆਂਦੇ ਜਾਣ ਵਾਲੇ ਡੋ੍ਰਨ ਸਣੇ 3 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਅਤੇ ਬੀਐੱਸਐੱਫ ਵੱਲੋ ਇੱਕ ਹਫਤੇ ਵਿੱਚ ਬਰਾਮਦ ਕੀਤਾ ਗਿਆ ਇਹ 7ਵਾਂ ਡ੍ਰੋਨ ਹੈ ਅਤੇ ਨਾਲ ਹੀ ਮੁਹਿੰਮ ਦੌਰਾਨ 14.5 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਡੀਜੀਪੀ ਨੇ ਦੱਸਿਆ ਕਿ ਡ੍ਰੋਨ ਵੱਲੋਂ ਹੈਰੋਇਨ ਤਸਕਰੀ ਕਰਨ ਦੀ ਕੋਸ਼ਿਸ਼ ਬਾਰੇ ਮਿਲੀ ਸੂਚਨਾ ਦੇ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੀਐੱਸਐੱਫ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ ਤੇ ਘਰਿੰਦਾ ਦੇ ਪਿੰਡ ਭੈਣੀ ਰਾਜਪੂਤਾਂ ਛੱਪੜ ਨੇੜੇ ਸੜਕ ਕੋਲ ਲੁਕਾਇਆ ਗਿਆ ਇੱਕ ਟੁੱਟਾ ਹੋਇਆ ਡੋ੍ਰਨ ਅਤੇ 3 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ।

LEAVE A REPLY

Please enter your comment!
Please enter your name here