Friday, November 6, 2026
Home Punjab ਫਾਜਿ਼ਲਕਾ ਵਿਚ ਪੰਜਾਬ ਸਰਕਾਰ ਵੱਲੋਂ ਇਸ ਸਾਲ 3817 ਮਸ਼ੀਨਾਂ ਤੇ ਦਿੱਤੀ ਜਾ...

ਫਾਜਿ਼ਲਕਾ ਵਿਚ ਪੰਜਾਬ ਸਰਕਾਰ ਵੱਲੋਂ ਇਸ ਸਾਲ 3817 ਮਸ਼ੀਨਾਂ ਤੇ ਦਿੱਤੀ ਜਾ ਰਹੀ ਹੈ ਸਬਸਿਡੀ

ਫਾਜਿ਼ਲਕਾ, (ਦ ਸਟੈਲਰ ਨਿਊਜ਼): ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਜਿ਼ਲ੍ਹੇ ਵਿਚ ਇਸ ਸਾਲ ਪੰਜਾਬ ਸਰਕਾਰ ਨੇ 3817 ਮਸ਼ੀਨਾਂ ਤੇ ਸਬਸਿਡੀ ਦੇਣ ਲਈ ਕਿਸਾਨਾਂ ਦੀਆਂ ਅਰਜੀਆਂ ਪ੍ਰਵਾਨ ਕੀਤੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਵਿਚੋਂ ਹੁਣ ਤੱਕ 1971 ਮਸ਼ੀਨਾਂ ਕਿਸਾਨਾਂ ਵੱਲੋਂ ਖਰੀਦ ਵੀ ਕਰ ਲਈਆਂ ਗਈਆਂ ਹਨ ਜਦਕਿ ਖੇਤੀਬਾੜੀ ਵਿਭਾਗ ਵੱਲੋਂ ਮਸ਼ੀਨਾਂ ਦੀ ਭੌਤਿਕ ਪੜਤਾਲ ਵੀ ਆਰੰਭ ਕਰ ਦਿੱਤੀ ਗਈ ਹੈ ਅਤੇ ਹੁਣ ਤੱਕ 393 ਮਸ਼ੀਨਾਂ ਦੀ ਭੌਤਿਕ ਪੜਤਾਲ ਵਿਭਾਗ ਮੁਕੰਮਲ ਕਰ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸਤੋਂ ਪਹਿਲਾਂ ਵੀ ਜਿ਼ਲ੍ਹੇ ਵਿਚ ਪਿੱਛਲੇ ਸਾਲਾਂ ਦੌਰਾਨ ਵੀ ਸਰਕਾਰ ਵੱਲੋਂ ਸਬਸਿਡੀ ਤੇ 6000 ਤੋਂ ਜਿਆਦਾ ਮਸ਼ੀਨਾਂ ਉਪਲਬੱਧ ਕਰਵਾਈਆਂ ਗਈਆਂ ਸਨ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਸ਼ੀਨਾਂ ਨਾਲ ਪਰਾਲੀ ਦਾ ਨਿਪਟਾਰਾ ਸੌਖ ਨਾਲ ਹੋ ਜਾਂਦਾ ਹੈ। ਇਨ੍ਹਾਂ ਵਿਚ ਖੇਤ ਵਿਚ ਹੀ ਪਰਾਲੀ ਨੂੰ ਰੱਖਦੇ ਹੋਏ ਇਸਦਾ ਪ੍ਰਬੰਧਨ ਕਰਨ ਅਤੇ ਪਰਾਲੀ ਨੂੰ ਖੇਤਾਂ ਵਿਚੋਂ ਕੱਢਣ ਵਾਲੀਆਂ ਮਸ਼ੀਨਾਂ ਦੋਨੋਂ ਸ਼ਾਮਿਲ ਹਨ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਬੇਲਰ ਅਤੇ ਰੇਕਰ ਦੀਆਂ ਜਿੰਨਿ੍ਹਆਂ ਵੀ ਮਸ਼ੀਨਾਂ ਲਈ ਅਰਜੀਆਂ ਆਈਆਂ ਸਨ ਉਹ ਸਾਰੀਆਂ ਪ੍ਰਵਾਨ ਕਰ ਦਿੱਤੀਆਂ ਗਈਆਂ ਹਨ। ਇਸੇ ਤਰਾਂ ਸਰਫੇਸ ਸੀਡਰ ਲਈ ਵੀ ਸਾਰੀਆਂ ਅਰਜੀਆਂ ਪ੍ਰਵਾਨ ਕੀਤੀਆਂ ਗਈਆਂ ਹਨ। ਇਸੇ ਤਰਾਂ ਸਹਿਕਾਰੀ ਸਭਾਵਾਂ ਦੀਆਂ ਸਾਰੀਆਂ ਅਰਜੀਆਂ ਵੀ ਪ੍ਰਵਾਨ ਕੀਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿੰਨ੍ਹਾਂ ਨੂੰ ਮਸ਼ੀਨ ਖਰੀਦਣ ਲਈ ਸੈਕਸ਼ਨ ਪੱਤਰ ਜਾਰੀ ਕੀਤਾ ਗਿਆ ਹੈ ਉਹ ਜਲਦ ਜ਼ੋਂ ਜਲਦ ਖਰੀਦ ਕਰ ਲੈਣ। ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਰਕਾਰ ਹਰ ਤਰੀਕੇ ਨਾਲ ਕਿਸਾਨਾਂ ਦੀ ਮਦਦ ਕਰ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਆਈ ਖੇਤ ਐਪ ਰਾਹੀਂ ਵੀ ਨੇੜੇ ਕਿਰਾਏ ਤੇ ਲੈਣ ਲਈ ਉਪਲਬੱਧ ਮਸ਼ੀਨ ਦੀ ਜਾਣਕਾਰੀ ਲੈ ਸਕਦੇ ਹਨ। ਇਸ ਮੌਕੇ ਖੇਤੀਬਾੜੀ ਇੰਜਨੀਅਰ ਕਮਲ ਗੋਇਲ ਨੇ ਦੱਸਿਆ ਕਿ ਜਿ਼ਲ੍ਹੇ ਵਿਚ 7 ਇੰਡਸਟਰੀ ਵੱਲੋਂ ਵੀ ਪਰਾਲੀ ਦੀ ਖਰੀਦ ਕੀਤੀ ਜਾ ਰਹੀ ਹੈ ਜਦ ਕਿ ਕਿਸਾਨ ਪਰਾਲੀ ਨੂੰ ਖੇਤ ਵਿਚ ਮਿਲਾ ਕੇ ਵੀ ਵੱਡੀ ਪੱਧਰ ਤੇ ਕਣਕ ਦੀ ਬਿਜਾਈ ਕਰ ਰਹੇ ਹਨ।ਇਸਤੋਂ ਬਿਨ੍ਹਾਂ ਗਊਸ਼ਾਲਾਵਾਂ ਵਿਚ ਵੀ ਪਰਾਲੀ ਭੇਜੀ ਜਾ ਰਹੀ ਹੈ।

LEAVE A REPLY

Please enter your comment!
Please enter your name here