![](https://www.thestellarnews.com/wp-content/uploads/2023/11/hsp_heights-academy-copy.jpg)
ਮੋਗਾ (ਦ ਸਟੈਲਰ ਨਿਊਜ਼), ਪਲਕ। ਮੋਗਾ ਤੋਂ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਜਿਥੇ ਕਿ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸਨੇ ਦਮ ਤੌੜ ਦਿੱਤਾ। ਪੁਲਿਸ ਨੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
![](https://www.thestellarnews.com/wp-content/uploads/2024/02/toddlers.jpg)
ਪੁਲਿਸ ਜਾਂਚ ਅਧਿਕਾਰੀ ਸੁਖਮੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਸਿਮਰਨਜੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਪਿਤਾ ਸਵਰਨ ਸਿੰਘ ਟਰੱਕ ਚਲਾਉਂਦਾ ਸੀ ਤੇ ਉਹ ਸਮਾਲਸਰ ਨੇੜੇ ਟਰੱਕ ਖੜ੍ਹਾ ਕਰਕੇ ਢਾਬੇ ਤੇ ਪਾਣੀ ਪੀਣ ਗਿਆ ਸੀ। ਉਸੇ ਸਮੇਂ ਪਿੱਛੇ ਤੋਂ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਕਾਰਨ ਚਾਲਕ ਫਰਾਰ ਹੋ ਗਿਆ। ਪੁਲਿਸ ਕਾਰ ਚਾਲਕ ਦੀ ਭਾਲ ਵਿੱਚ ਜੁੱਟੀ ਹੋਈ ਹੈ।
![](https://www.thestellarnews.com/wp-content/uploads/2024/04/dreams.jpg)