ਮੋਗਾ ਪੁਲਿਸ ਨੇ ਤਿੰਨ ਆਰੋਪੀਆਂ ਨੂੰ 5 ਪਿਸਤੌਲਾਂ ਅਤੇ ਜਿੰਦਾ ਰੌਂਦ ਸਮੇਤ ਕੀਤਾ ਕਾਬੂ

ਮੋਗਾ (ਦ ਸਟੈਲਰ ਨਿਊਜ਼), ਰਿਪੋਰਟ-ਨਰੇਸ਼ ਕੌੜਾ। ਮੋਗਾ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। ਜਿੱਥੇ ਕਿ ਪੁਲਿਸ ਪਾਰਟੀ ਨੇ ਪੁਲ ਸੇਮ ਨਾਲਾ ਲਿੰਕ ਰੋਡ ਪਿੰਡ ਚੁਗਾਵਾ ਤੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਮੋਟਰਸਾਈਕਲ ਮਾਰਕਾ ਬਜਾਜ ਪੈਲਟੀਨਾ ਰੰਗ ਕਾਲਾ ਨੰਬਰੀ ਪੀਬੀ-46-ਐੱਚ-4073 ਤੇ ਸਵਾਰ ਤਿੰਨ ਵਿਅਕਤੀਆਂ ਨੂੰ ਚੈਕਿੰਗ ਲਈ ਰੋਕਿਆ ਗਿਆ।

Advertisements

ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਆਪਣਾ ਨਾਂ ਮਨਿੰਦਰ ਸਿੰਘ ਉਰਫ ਮੋਟਾ ਪੁੱਤਰ ਠਾਣਾ ਸਿੰਘ ਵਾਸੀ ਪਿੰਡ ਬੁੱਧ ਸਿੰਘ ਵਾਲਾ, ਬਲਜੀਤ ਸਿੰਘ ਉਰਫ ਟਿੱਕਾ ਉਰਫ਼ ਪ੍ਰੀਤ ਪੁੱਤਰ ਲਸ਼ਕਰ ਸਿੰਘ ਵਾਸੀ ਪਿੰਡ ਨੂਰਪੁਰ ਹਕੀਮਾ, ਮਨਜੀਤ ਸਿੰਘ ਉਰਫ ਸ਼ਨੀ ਪੁੱਤਰ ਗੁਰਮੇਲ ਸਿੰਘ ਵਾਸੀ ਦਾਤਾ ਦੱਸਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋ 2 ਪਿਸਤੌਲ 32 ਬੌਰ ਸਮੇਤ 8 ਰੋਂਦ ਜਿੰਦਾ 32 ਬੋਰ ਅਤੇ 3 ਦੇਸੀ ਕੱਟੇ 315 ਬੋਰ ਸਮੇਤ 4 ਰੋਂਦ ਜਿੰਦਾ 315 ਬੋਰ ਬਰਾਮਦ ਹੋਏ ਹਨ। ਇਸ ਸਬੰਧੀ ਐਸਐਸਪੀ ਜੇ. ਇਲਨਚੇਲੀਅਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿਛ ਜਾਰੀ ਹੈ ਅਤੇ ਹੋਰ ਸੁਰਾਗ ਹੱਥ ਲੱਗਣ ਦੀ ਉਮੀਦ ਹੈ।

LEAVE A REPLY

Please enter your comment!
Please enter your name here