ਮਿਸ਼ਨ ਆਬਾਦ 30 ਤਹਿਤ ਸਰਕਾਰੀ ਮਿਡਲ ਸਕੂਲ ਮੁੰਬੇਕੇ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ

ਫਾਜ਼ਿਲਕਾ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾ ਹੇਠ ਮਿਸ਼ਨ ਆਬਾਦ 30 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸੁਖਾਵੇਂ ਢੰਗ ਨਾਲ ਇਕੋ ਸਾਂਝੀ ਥਾਂ ਤੇ ਵੱਖ-ਵੱਖ ਸੇਵਾਵਾਂ ਦਾ ਲਾਹਾ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਫਾਜ਼ਿਲਕਾ ਦੇ ਪਿੰਡ ਮੁੰਬੇਕੇ ਦੇ ਸਰਕਾਰੀ ਮਿਡਲ ਸਕੂਲ ਵਿਖੇ ਆਬਾਦ ਸੁਵਿਧਾ ਕੈਂਪ ਲਗਾਇਆ ਗਿਆ। ਇਸ ਦੌਰਾਨ ਜਿਥੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੈਂਪ ਵਿਚ ਪਹੁੰਚੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਉਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਵੀ ਆਪੋ-ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਸਬੰਧੀ ਜਾਣੂੰ ਕਰਵਾਇਆ।

Advertisements

ਕੈਂਪ ਵਿਖੇ ਪਹੁੰਚੇ ਨਾਇਬ ਤਹਿਸੀਲਦਾਰ ਫਾਜ਼ਿਲਕਾ ਸ. ਗੁਰਜੀਤ ਸਿੰਘ ਨੇ ਕਿਹਾ ਕਿ ਪਿੰਡਾਂ ਵਿਖੇ ਕੈਂਪ ਲਗਾਉਣ ਦਾ ਮੰਤਵ ਇਕ ਛੱਤ ਹੇਠ ਵੱਖ-ਵੱਖ ਸੇਵਾਵਾਂ ਦਾ ਲਾਹਾ ਤੱਕ ਪਹੁੰਚਾਉਣਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਲਈ ਦਫਤਰਾਂ ਦੇ ਗੇੜੇ ਨਾ ਮਾਰਨੇ ਪੈਣ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ ਜਾਂ ਨੁਮਾਇੰਦੇ ਕੈਂਪ ਵਿਚ ਪੁੱਜ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੇ ਹਨ। ਪਿੰਡ ਮੁੰਬੇਕੇ ਵਿਖੇ ਲਗਾਏ ਕੈਂਪ ਦੌਰਾਨ ਲੋਕਾਂ ਆਪਣੀਆ ਵੱਖ-ਵੱਖ ਸ਼ਿਕਾਇਤਾਂ ਪ੍ਰਸ਼ਾਸਨਿਕ ਅਧਿਕਾਰੀਆਂ ਅੱਗੇ ਰੱਖੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਸਮੱਸਿਆਵਾਂ ਸੁਣੀਆਂ ਤੇ ਕੁਝ ਦਾ ਮੌਕੇ ਤੇ ਹੱਲ ਕੀਤਾ ਤੇ ਕੁਝ ਦਾ ਯੋਗ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪਲੇਸਮੈਂਟ ਅਫਸਰ ਰਾਜ ਸਿੰਘ, ਸੇਵਾ ਕੇਂਦਰ ਫਾਜ਼ਿਲਕਾ ਦੀ ਟੀਮ ਸਮੇਤ ਖੇਤੀਬਾੜੀ ਤੇ ਸਿਹਤ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here