ਬਾਸਮਤੀ ਦੀ ਪਰਾਲੀ ਨੂੰ ਗਊਸ਼ਾਲਾਵਾਂ ਲਈ ਵਰਤਣ ਲਈ ਸੰਭਾਲਿਆ ਜਾਵੇਗਾ: ਸਾਕਸ਼ੀ ਸਾਹਨੀ

ਪਟਿਆਲਾ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਅੰਦਰ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਉਨ੍ਹਾਂ ਕਿਸਾਨਾਂ ਤੱਕ ਪਹੁੰਚ ਬਣਾਕੇ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੇ ਅਜੇ ਫਸਲ ਦੀ ਕਟਾਈ ਕਰਨੀ ਹੈ।

Advertisements

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੇ ਕਿਸਾਨਾਂ ਨੇ ਬਾਸਮਤੀ ਬੀਜੀ ਹੋਈ ਹੈ, ਉਸ ਦੀ ਪਰਾਲੀ ਗਊਧਨ ਵਾਸਤੇ ਇਕੱਠੀ ਕਰਕੇ ਗਊਸ਼ਾਲਾਵਾਂ ਵਿੱਚ ਭਿਜਵਾਈ ਜਾਵੇ ਤਾਂ ਕਿ ਇਸ ਪਰਾਲੀ ਦੀ ਸਦਵਰਤੋਂ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਲਈ ਆਏ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਵੀ ਪਰਾਲੀ ਨੂੰ ਜਮੀਨ ਵਿੱਚ ਹੀ ਮਿਲਾਕੇ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਮਸ਼ੀਨਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਲਈ ਮਸ਼ੀਨਾਂ ਮੁਹੱਈਆ ਕਰਵਾ ਕੇ ਦਿੱਤੀਆਂ ਜਾ ਰਹੀਆਂ ਹਨ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਖੇਤੀ ਮਾਹਰਾਂ ਦੀ ਰਾਇ ਮੁਤਾਬਕ ਕਣਕ ਦੀ ਬਿਜਾਈ ਲਈ ਨਵੰਬਰ ਦੇ ਆਖਰੀ ਹਫ਼ਤੇ ਤੱਕ ਢੁੱਕਵਾਂ ਸਮਾਂ ਅਜੇ ਹੈ, ਇਸ ਲਈ ਕਿਸਾਨ ਪਰਾਲੀ ਤੇ ਝੋਨੇ ਦੀ ਹੋਰ ਰਹਿੰਦ ਖੂੰਹਦ ਨੂੰ ਅੱਗ ਲਾਉਣ ਦੀ ਬਜਾਇ ਇਸ ਨੂੰ ਜਮੀਨ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕਰਨ।

ਉਨ੍ਹਾਂ ਕਿਸਾਨਾਂ ਨੂੰ ਵਟਸਐਪਚੈਟਬੋਟ ਨੰਬਰ 7380016070 ਦਾ ਪੂਰਾ ਲਾਭ ਲੈਣ ਦੀ ਵੀ ਅਪੀਲ ਕੀਤੀ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੇ ਨਾੜ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here