ਥਾਣਾ ਫੱਤੂਢੀਂਗਾ ਪੁਲਿਸ ਵੱਲੋਂ ਜਮੀਨੀ ਝਗੜੇ ਨੂੰ ਲੈ ਕੇ ਕਤਲ ਕਰਨ ਵਾਲੇ 2 ਅਰੋਪੀ ਕਾਬੂ

ਫੱਤੂਢੀਂਗਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਪਿੰਡ ਫੱਤੂਢੀਂਗਾ ਵਿਖੇ ਜਮੀਨੀ ਤਕਰਾਰ ਨੂੰ ਲੈ ਕੇ ਹੋਏ ਝਗੜੇ ਸਬੰਧੀ ਹੋਏ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਡੀ.ਐੱਸ.ਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਦੀ ਅਗਵਾਈ ਹੇਠ ਥਾਣਾ ਫੱਤੂਢੀਂਗਾ ਦੇ ਐੱਸ.ਐੱਚ.ਓ ਇੰਸਪੈਕਟਰ ਰਮਨਦੀਪ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਲੋੜੀਂਦੇ 2 ਦੋਸ਼ੀਆ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐੱਸ.ਐੱਸ.ਪੀ ਵਤਸਲਾ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾ ’ਚ ਸੰਤੋਖ ਸਿੰਘ ਪੁੱਤਰ ਰਾਜਮੋਲ ਵਾਸੀ ਫੱਤੂਢੀਂਗਾ ਨੇ ਦੱਸਿਆ ਕਿ ਉਸ ਦਾ ਉਸਦੇ ਸਕੇ ਭਰਾ ਕੁਲਦੀਪ ਸਿੰਘ ਪੁੱਤਰ ਰਾਜਮੋਲ ਵਾਸੀ ਫੱਤੂਢੀਂਗਾ ਨਾਲ ਜੱਦੀ ਜਮੀਨ ਨੂੰ ਲੈ ਕੇ ਕਾਫੀ ਲੰਮੇ ਸਮੇਂ ਤੋਂ ਝਗੜਾ ਚੱਲਦਾ ਸੀ ਅਤੇ ਕੇਸ ਵੀ ਮਾਣਯੋਗ ਅਦਾਲਤ ਵਿੱਚ ਚਲਦੇ ਸਨ।

Advertisements

30 ਅਕਤੂਬਰ 2023 ਦੀ ਸ਼ਾਮ ਨੂੰ ਦੋਹਾਂ ਧਿਰਾਂ ਦੀ ਇਸ ਜਮੀਨ ਨੂੰ ਲੈ ਕੇ ਫਿਰ ਤਕਰਾਰ ਹੋ ਗਈ ਅਤੇ ਲੜਾਈ ਝਗੜਾ ਸ਼ੁਰੂ ਹੋ ਗਿਆ। ਇਸ ਝਗੜੇ ਦੌਰਾਨ ਅਮਰਜੀਤ ਕੌਰ ਪਤਨੀ ਸੰਤੋਖ ਸਿੰਘ ਵਾਸੀ ਫੱਤੂਢੀਂਗਾ ਦੇ ਸਿਰ ਵਿੱਚ ਸੱਟ ਲੱਗਣ ਕਰਕੇ ਉਹ ਜਖ਼ਮੀ ਹੋ ਗਈ ਸੀ, ਜਿਸ ਦੀ ਇਲਾਜ ਦੌਰਾਨ ਮਿਲਟਰੀ ਹਸਪਤਾਲ ਜਲੰਧਰ ਵਿਖੇ ਮੌਤ ਹੋ ਗਈ ਸੀ, ਜਿਸ ’ਤੇ ਥਾਣਾ ਫੱਤੂਢੀਂਗਾ ਦੀ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਧਾਰਾ 302 ਸਮੇਤ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਲੋੜੀਂਦੇ 2 ਦੋਸ਼ੀਆਂ ਕੁਲਦੀਪ ਸਿੰਘ ਪੁੱਤਰ ਰਾਜਮਲ ਅਤੇ ਅਮਰਜੀਤ ਕੌਰ ਪਤਨੀ ਸੰਤੋਖ ਸਿੰਘ ਵਾਸੀ ਫੱਤੂਢੀਂਗਾ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here