ਰੋਡਵੇਜ਼ ਦੇ ਦਫ਼ਤਰੀ ਮੁਲਾਜ਼ਮਾਂ ਵੱਲੋਂ ਹੱਕੀ ਮੰਗਾਂ ਸਬੰਧੀ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ਼ ਪ੍ਰਦਰਸ਼ਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਪੰਜਾਬ ਸਟੇਟ ਮਨਿਸਟ੍ਰੀਅਲ ਸਟਾਫ਼ ਯੂਨੀਅਨ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਵੱਲੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਕਾਲੇ ਬਿੱਲੇ ਲੱਗਾ ਕੇ ਪੰਜਾਬ ਸਰਕਾਰ ਖਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਡਿਪੂ ਜਨਰਲ ਸਕੱਤਰ ਅਮਨਦੀਪ ਸਿੰਘ ਨੇ ਦੱਸਿਆ ਕਿ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਡਾਇਰੈਕਟਰ ਸਟੈਟ ਟਰਾਂਸਪੋਰਟ ਪੰਜਾਬ ਨਾਲ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਪਿਛਲੇ ਸਮੇਂ ਦੌਰਾਨ ਮੀਟਿੰਗ ਕਰਕੇ ਜਾਣੂ ਕਰਵਾਇਆ ਗਿਆ ਸੀ, ਜਿਸ ਤੇ ਉਨ੍ਹਾਂ ਵੱਲੋਂ ਇਨ੍ਹਾਂ ਮੰਗਾਂ ਤੇ ਕਾਰਵਾਈ ਕਰਕੇ ਲਾਗੂ ਕਰਨ ਲਈ 10 ਦਿਨ ਦਾ ਸਮਾਂ ਦਿੱਤਾ। ਪਰ ਅੱਜ ਇਕ ਮਹੀਨੇ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।

Advertisements

ਉਨ੍ਹਾਂ ਦੱਸਿਆ ਕਿ ਇਸ ਉਪਰੰਤ ਮੁੱਖ ਮੰਤਰੀ ਪੰਜਾਬ, ਟਰਾਂਸਪੋਰਟ ਮੰਤਰੀ ਪੰਜਾਬ ਅਤੇ ਸਕੱਤਰ ਟਰਾਂਸਪੋਰਟ ਪੰਜਾਬ ਨੂੰ ਵੀ ਸੂਬਾ ਕਮੇਟੀ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਕਤ ਮੰਗਾਂ ਸਬੰਧੀ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ 3 ਨਵੰਬਰ 2023 ਤੋਂ ਕਾਲੇ ਬਿੱਲੇ ਲਗਾ ਕੇ ਰੋਸ਼ ਪ੍ਰਦਰਸ਼ਨ ਕਰਦਿਆਂ ਦਫ਼ਤਰੀ ਕੰਮ ਕੀਤਾ ਜਾਵੇਗਾ ਅਤੇ 10 ਨਵੰਬਰ 2023 ਤੋਂ 14 ਨਵੰਬਰ 2023 ਤੱਕ ਕਲਮਛੋੜ ਹੜਤਾਲ ਕਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵਿੰਦਰ ਪਾਲ, ਰਾਜੇਸ਼ ਕੁਮਾਰ, ਹਰਪ੍ਰੀਤ ਸਿੰਘ, ਪਰਮਜੀਤ ਕਜਲਾ, ਸੰਦੀਪ ਸੋਹਲ, ਸੁਰਜੀਤ ਸਿੰਘ, ਮਨਦੀਪ ਸਿੰਘ, ਸਤਿੰਦਰ ਕੁਮਾਰ, ਸੁਰਿੰਦਰ ਸਿੰਘ, ਮਰਦਾਨਾ ਰਾਮ,  ਭੁਪਿੰਦਰ ਸਿੰਘ, ਸਤਨਾਮ ਕੌਰ, ਸ਼ੋਭਾ ਰਾਣੀ, ਰਣਜੀਤ ਕੌਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here