ਅੰਮ੍ਰਿਤਸਰ ‘ਚ ਬੱਸ ਤੇ ਕਾਰ ਦੀ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਤ, 15 ਜ਼ਖ਼ਮੀ

ਅੰਮ੍ਰਿਤਸਰ (ਦ ਸਟੈਲਰ ਨਿਊਜ਼),ਪਲਕ। ਅੰਮ੍ਰਿਤਸਰ-ਫਤਿਹਗੜ੍ਹ ਚੂੜੀਆਂ ਰੋਡ ਤੇ ਪਿੰਡ ਕੋਟਲਾ ਗੁੱਜਰਾਂ ਕੋਲ ਬੱਸ ਤੇ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਦੀ ਮੌਤ ਹੋ ਗਈ ਅਤੇ ਉਸਦਾ ਪਿਤਾ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਹੈ। ਜਾਣਕਾਰੀ ਮੁਤਾਬਕ  ਨਿੱਜੀ ਟ੍ਰਾਂਸਪੋਰਟ ਕੰਪਨੀ ਦੀ ਬੱਸ ਰੋਜ਼ ਦੀ ਤਰ੍ਹਾਂ ਅੰਮ੍ਰਿਤਸਰ ਵੱਲੋਂ ਫ਼ਤਿਹਗੜ੍ਹ ਚੂੜੀਆਂ ਨੂੰ ਆ ਰਹੀ ਸੀ।

Advertisements

ਇਸ ਦੌਰਾਨ ਫ਼ਤਿਹਗੜ੍ਹ ਚੂੜੀਆਂ ਤੋਂ ਸਵਿੱਫਟ ਕਰ ਜਾ ਰਹੀ ਸੀ। ਬੱਸ ਨੇ ਕਾਰ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਮ੍ਰਿਤਕ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਕੋਟਲੀ ਸੂਰਤ ਮੱਲ੍ਹੀ ਨੇੜਲੇ ਪਿੰਡ ਦਰਗਾਬਾਦ ਵਜੋਂ ਹੋਈ ਹੈ। ਇਸ ਤੋਂ ਇਲਾਵਾ ਬੱਸ ਵਿੱਚ ਸਵਾਰ ਕਰੀਬ 15 ਸਵਾਰੀਆਂ ਵੀ ਜ਼ਖ਼ਮੀ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਬੱਸ ਚਾਲਕ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here