ਹੁਸ਼ਿਆਰਪੁਰ ‘ਚ ਪੁਲਿਸ ਮੁਲਾਜ਼ਮ ਦੀ ਕਾਰ ਬੇਕਾਬੂ ਹੋ ਕੇ ਦਰਖ਼ਤ ਨਾਲ ਟਕਰਾਉਣ ਕਾਰਨ ਹੋਈ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਹੁਸ਼ਿਆਰਪੁਰ ਵਿੱਚ ਸਥਿਤ ਗੜ੍ਹਸ਼ੰਕਰ ਬੰਗਾ ਰੋਡ ਤੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਕਿ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮਾਰੂਤੀ ਆਲਟੋ ਕਾਰ ਵਿੱਚ ਸਵਾਰ ਹੋ ਕੇ ਗੜਸ਼ੰਕਰ ਵਾਲੇ ਪਾਸਿਓਂ ਆਪਣੇ ਸਹੁਰੇ ਪਿੰਡ ਚੌਹੜਾ ਵੱਲ ਜਾ ਰਿਹਾ ਸੀ।

Advertisements

ਜਦ ਉਹ ਪਿੰਡ ਡੇਰੋਂ ਕੋਲ ਪਹੁੰਚਿਆ ਤਾਂ ਉਸ ਦੀ ਕਾਰ ਬੇਕਾਬੂ ਹੋ ਗਈ ਅਤੇ ਸੜਕ ਦੇ ਦੂਸਰੇ ਪਾਸੇ ਦਰੱਖਤ ਨਾਲ ਟਕਰਾ ਕੇ ਪਲਟ ਗਈ ਅਤੇ ਪੁਲਿਸ ਮੁਲਾਜ਼ਮ  ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੰਦੀਪ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ। ਲਾਸ਼ ਨੂੰ ਬਹੁਤ ਮੁਸ਼ਕਿਲ ਨਾਲ ਕਾਰ ਵਿੱਚੋਂ ਬਾਹਰ ਕੱਢਿਆ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਹੈ।

LEAVE A REPLY

Please enter your comment!
Please enter your name here