Saturday, October 24, 2026
Home Chandigarh ਰਿਤੂ ਬਾਹਰੀ ਬਣਨਗੇ ਉਤਰਾਖੰਡ ਹਾਈਕੋਰਟ ਦੀ ਚੀਫ਼ ਜਸਟਿਸ

ਰਿਤੂ ਬਾਹਰੀ ਬਣਨਗੇ ਉਤਰਾਖੰਡ ਹਾਈਕੋਰਟ ਦੀ ਚੀਫ਼ ਜਸਟਿਸ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਕਾਰਜਕਾਰੀ ਚੀਫ਼ ਜਸਟਿਸ ਰਿਤੂ ਬਾਹਰੀ ਉਤਰਾਖੰਡ ਹਾਈਕੋਰਟ ਦੀ ਚੀਫ਼ ਜਸਟਿਸ ਬਣੇਗੀ। ਇਸ ਸਬੰਧੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਜਸਟਿਸ ਬਾਹਰੀ ਦੇ ਨਾਂ ਦੀ ਸਿਫ਼ਾਰਿਸ਼ ਕੀਤੀ ਸੀ। 26 ਅਕਤੂਬਰ ਨੂੰ ਉੱਤਰਾਖੰਡ ਹਾਈਕੋਰਟ ਦੇ ਚੀਫ਼ ਜਸਟਿਸ ਵਿਪਿਨ ਸਾਂਘੀ ਸੇਵਾਮੁਕਤ ਹੋ ਗਏ। ਉਦੋਂ ਤੋਂ ਹੀ ਚੀਫ਼ ਜਸਟਿਸ ਦਾ ਅਹੁਦਾ ਖਾਲੀ ਸੀ। ਪੰਜਾਬ ਅਤੇ ਹਰਿਆਣਾ ਕੋਰਟ ਦੇ ਚੀਫ਼ ਜਸਟਿਸ ਦੀ ਸੇਵਾਮੁਕਤੀ ਤੋਂ ਬਾਅਦ ਜਸਟਿਸ ਬਾਹਰੀ ਕਾਰਜਕਾਰੀ ਚੀਫ਼ ਜਸਟਿਸ ਵਜੋਂ ਕੰਮ ਕਰ ਰਹੇ ਹਨ।

Advertisements

LEAVE A REPLY

Please enter your comment!
Please enter your name here