ਬਟਾਲਾ ‘ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਹੋਈ ਮੁੱਠਭੇੜ, 4 ਪਿਸਤੌਲਾਂ ਬਰਾਮਦ, ਗ੍ਰਿਫ਼ਤਾਰ

ਬਟਾਲਾ (ਦ ਸਟੈਲਰ ਨਿਊਜ਼), ਪਲਕ। ਬਟਾਲਾ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁੱਠਭੇੜ ਹੋਣ ਦੀ ਖਬਰ ਮਿਲੀ ਹੈ। ਇਸ ਦੌਰਾਨ ਇੱਕ ਗੈਂਗਸਟਰ ਨੂੰ ਗੋਲੀ ਲੱਗੀ ਹੈ। ਉਸਨੂੰ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਨੌਜਵਾਨ ਦਾ ਨਾਂ ਨਵਨੀਤ ਸਿੰਘ ਹੈ ਅਤੇ ਪਿੰਡ ਬੱਲਪੁਰੀਆ ਦਾ ਰਹਿਣ ਵਾਲਾ ਸੀ। ਇਸ ਦੇ ਨਾਲ ਛੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisements

ਪੁਲਿਸ ਨੇ ਹੈਰੀ ਚੱਠਾ ਵੱਲੋਂ ਚਲਾਏ ਜਾ ਰਹੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਕਾਬਲੇ ਤੋਂ ਬਾਅਦ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਜਵਾਬੀ ਫਾਇਰਿੰਗ ਕੀਤੀ, ਜਿਸ ਵਿੱਚ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗ ਗਈ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਟਵੀਂਟ ਰਾਹੀਂ ਜਾਣਕਾਰੀ ਦਿੱਤੀ ਕਿ ਇਸ ਵਾਰਦਾਤ ਦੌਰਾਨ ਵਰਤੇ ਗਏ 4 ਪਿਸਤੌਲ ਬਰਾਮਦ ਕੀਤੇ ਗਏ ਅਤੇ 6 ਹੋਰ ਵਿਅਕਤੀਆਂ ਨੂੰ ਸਾਜ਼ੋ-ਸਾਮਾਨ ਅਤੇ ਹੋਰ ਸਹਾਇਤਾ ਪ੍ਰਦਾਨ ਕਰਨ ਲਈ ਗ੍ਰਿਫ਼ਤਾਰ ਕੀਤਾ ਗਿਆ।

LEAVE A REPLY

Please enter your comment!
Please enter your name here