Tuesday, October 20, 2026
Home National ਆਪ ਸਰਕਾਰ ਨੇ ਦਿੱਲੀ ਪ੍ਰਦੂਸ਼ਣ ਲਈ ਹਰਿਆਣਾ ਨੂੰ ਠਹਿਰਾਇਆ ਜ਼ਿੰਮੇਵਾਰ, ਸਮੀਖਿਆ ਕਰਨ...

ਆਪ ਸਰਕਾਰ ਨੇ ਦਿੱਲੀ ਪ੍ਰਦੂਸ਼ਣ ਲਈ ਹਰਿਆਣਾ ਨੂੰ ਠਹਿਰਾਇਆ ਜ਼ਿੰਮੇਵਾਰ, ਸਮੀਖਿਆ ਕਰਨ ਦੀ ਕੀਤੀ ਮੰਗ

ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਦਿੱਲੀ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਇੱਕ ਦੂਸਰੇ ਤੇ ਦੋਸ਼ਾ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਦਿੱਲੀ ਦੀ ਹੋ ਰਹੀ ਖਰਾਬ ਹਵਾ ਲਈ ਹਰਿਆਣਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ‘ਆਪ’ ਦੀ ਕੌਮੀ ਬੁਲਾਰਾ ਪ੍ਰਿਅੰਕਾ ਕੱਕੜ ਨੇ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਵੱਲੋਂ 2014 ਤੋਂ ਪ੍ਰਦੂਸ਼ਣ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕਰਨ ਦੀ ਮੰਗ ਕੀਤੀ।

Advertisements

ਪ੍ਰਿਅੰਕਾ ਕੱਕੜ ਨੇ ਕਿਹਾ ਕਿ “ਪੰਜਾਬ ਦਿੱਲੀ ਤੋਂ 500 ਕਿਲੋਮੀਟਰ ਦੂਰ ਹੈ ਜਦਕਿ ਹਰਿਆਣਾ ਸਿਰਫ਼ 100 ਕਿਲੋਮੀਟਰ ਦੂਰ ਹੈ। ਅਜਿਹੇ ‘ਚ ਹਰਿਆਣਾ ‘ਚ ਪਰਾਲੀ ਸਾੜਨ ਕਾਰਨ ਦਿੱਲੀ ਦੀ ਹਵਾ ਦੀ ਗੁਣਵੱਤਾ ਵਿਗੜ ਗਈ ਹੈ। ਜਿਸਦੇ ਲਈ ਪ੍ਰਦੂਸ਼ਣ ਵਿਰੋਧੀ ਕਦਮਾਂ ਦੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ।

LEAVE A REPLY

Please enter your comment!
Please enter your name here