ਮੀਡੀਆ ਇੰਚਾਰਜ ਨੇ ਆਪਣੀ ਹੀ ਪਾਰਟੀ ਦੇ ਨਵਜੋਤ ਸਿੱਧੂ ਖਿਲਾਫ ਖੋਲਿਆ ਮੋਰਚਾ, ਕਾਂਗਰਸ ਹਾਈਕਮਾਂਡ ਨੂੰ ਲਿਖਿਆ ਪੱਤਰ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਕਾਂਗਰਸ ਪਾਰਟੀ ਦੇ ਆਗੂ ਨੇ ਹੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਜਾਣਕਾਰੀ ਅਨੁਸਾਰ, ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਐਡਵੋਕੇਟ ਗਗਨ ਭਾਟੀਆ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਨੀਤੀਆਂ ਖ਼ਿਲਾਫ਼ ਕਾਂਗਰਸ ਹਾਈਕਮਾਂਡ ਨੂੰ ਪੱਤਰ ਲਿਖਿਆ ਹੈ ਅਤੇ ਭਾਟੀਆ ਨੇ ਅੰਮ੍ਰਿਤਸਰ ਦੇ ਪ੍ਰੈੱਸ ਕਲੱਬ ਵਿੱਚ ਪ੍ਰੈੱਸ ਕਾਨਫਰੰਸ ਵੀ ਕੀਤੀ ਪਰ ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਟੀਆ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਵੱਖ-ਵੱਖ ਪਾਰਟੀ ਆਗੂਆਂ ਦੇ ਫੋਨ ਆਉਣੇ ਸ਼ੁਰੂ ਹੋ ਗਏ ਜਿਸਤੋ ਬਾਅਦ ਇਹ ਪ੍ਰੈਸ ਕਾਨਫਰੰਸ ਮੁਲਤਵੀ ਕਰ ਦਿੱਤੀ ਗਈ।

Advertisements

ਦੱਸ ਦਈਏ ਕਿ ਲਿਖੇ ਗਏ ਪੱਤਰ ਵਿੱਚ ਭਾਟੀਆ ਨੇ ਲਿਖਿਆ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਕਹਿਣ ’ਤੇ ਅੰਮ੍ਰਿਤਸਰ ਵਿੱਚ ਨਗਰ ਨਿਗਮ ਚੋਣਾਂ ਲਈ ਕਿਸੇ ਵੀ ਵਿਅਕਤੀ ਨੂੰ ਟਿਕਟ ਨਾ ਦਿੱਤੀ ਜਾਵੇ ਕਿਉਕਿ ਪਿਛਲੀਆਂ ਨਗਰ ਨਿਗਮ ਚੋਣਾਂ ਵਿੱਚ ਜਿਨ੍ਹਾਂ ਲੋਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਸਨ, ਉਹ ਜਿੱਤ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਇਸਤੋ ਇਲਾਵਾ ਸਿੱਧੂ ਨੇ ਪਾਰਟੀ ਦਾ ਪ੍ਰਚਾਰ ਕਰਨ ਦੀ ਬਜਾਏ ਸਿਰਫ ਆਪਣਾ ਹੀ ਪ੍ਰਚਾਰ ਕੀਤਾ ਹੈ।

LEAVE A REPLY

Please enter your comment!
Please enter your name here