ਪਟਿਆਲਾ ਦੇ ਇੱਕ ਸੜਕ ਹਾਦਸੇ ਵਿੱਚ ਫੌਜੀ ਦੀ ਹੋਈ ਮੌਤ, 1 ਗੰਭੀਰ ਜ਼ਖਮੀ

ਪਟਿਆਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਪਟਿਆਲਾ ਦੇ ਸਮਾਣਾ ਰੋਡ ਤੇ ਇੱਕ ਕਬਾਇਨ ਤੇ ਬਾਈਕ ਵਿਚਕਾਰ ਹੋਈ ਟੱਕਰ ਇੱਕ ਨੋਜਵਾਨ ਦੀ ਮੌਤ ਹੋ ਗਈ ਤੇ ਔਰਤ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ ਉਮਰ 24 ਸਾਲਾ ਵਜੋਂ ਹੋਈ ਹੈ, ਔਰਤ ਦੀ ਪਹਿਚਾਣ ਜਸਵੀਰ ਕੌਰ ਪਤਨੀ ਜੋਧਾ ਸਿੰਘ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਗੁਰਵਿੰਦਰ ਜਲੰਧਰ ਦੀ ਫੌਜ ਵਿੱਚ 53 ਮੀਡੀਅਮ ਰੈਜੀਮੈਂਟ ਵਿੱਚ ਤਾਇਨਾਤ ਸੀ ਅਤੇ ਉਹ ਥੋੜੇ ਦਿਨ ਪਹਿਲਾਂ ਹੀ ਵਿਆਹ ਦੇਖਣ ਲਈ ਆਇਆ ਸੀ ਅਤੇ ਉਹ ਆਪਣੇ ਪਿੰਡ ਦੀ ਇੱਕ ਔਰਤ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਦੋ ਉਹ ਪਿੰਡ ਨਾਗਰੀ ਦੇ ਨਜ਼ਦੀਕ ਪਹੁੰਚਿਆ ਤਾਂ ਕੰਬਾਇਨ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ, ਕਬਾਇੰਨ ਦਾ ਡਰਾਈਵਰ ਮੌਕੇ ਤੇ ਫਰਾਰ ਹੋ ਗਿਆ।

ਹਾਦਸੇ ਦੌਰਾਨ ਦੋਵੇ ਗੰਭੀਰ ਜ਼ਖਮੀ ਹੋ ਗਏ ਅਤੇ ਉਹਨਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਗੁਰਵਿੰਦਰ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ ਅਤੇ ਜਸਵੀਰ ਨੂੰ ਪਟਿਆਲਾ ਰੈਫਰ ਕਰ ਦਿੱਤਾ। ਪੁਲਿਸ ਨੇ ਦੋਵੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

LEAVE A REPLY

Please enter your comment!
Please enter your name here