ਲੜਕੀਆ ਲਈ ਰੋਜ਼ਗਾਰ ਮੇਲਾ 8 ਨਵੰਬਰ ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ

ਫਾਜ਼ਿਲਕਾ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੁ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ 8 ਨਵੰਬਰ 2023 ਨੂੰ ਸਵੇਰੇ 10 ਵਜੇ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੈਡਮ ਵੈਸ਼ਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਾ ਨੰ.502 ਚੋਥੀ ਮੰਜਿਲ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਡੀਸੀ ਦਫ਼ਤਰ, ਫਾਜ਼ਿਲਕਾ ਵਿਖੇ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿੱਚ ਵਰਧਮਾਨ ਟੈਕਸਟਾਈਲ ਲਿਮਿਟਡ ਕੰਪਨੀ ਸ਼ਮੂਲੀਅਤ ਕਰ ਰਹੀ ਹਨ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਅਠਵੀ ਤੋਂ ਗ੍ਰੈਜੂਏਸ਼ਨ ਪਾਸ(ਲੜਕੀਆਂ) ਭਾਗ ਲੈ ਸਕਦੇ ਹਨ। ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਰਾਜ ਸਿੰਘ ਨੇ ਦੱਸਿਆ ਕਿ ਭਾਗ ਲੈਣ ਵਾਲੇ  ਲੜਕੀਆਂ ਦੀ ਉਮਰ 18 ਤੋਂ 25 ਸਾਲ ਤੱਕ ਹੈ|

Advertisements

ਉਨ੍ਹਾਂ ਦੱਸਿਆ ਕਿ ਕੰਪਨੀ ਵਿੱਚ ਮਸੀਨ ਓਪਰੇਟਰ ਦੇ ਅਹੁੱਦੇ ਲਈ ਚੋਣ ਕੀਤੀ ਜਾਵੇਗੀ।ਇਸ ਕੈਂਪ ਵਿਚ ਚੁਣੇ ਗਏ ਲੜਕੀਆ ਨੂੰ ਮਹੀਨਾਵਾਰ ਤਨਖਾਹ ਵਜੋਂ 9355  ਹਜ਼ਾਰ ਤੋਂ ਲੈ ਕੇ 15335 ਹਜ਼ਾਰ ਦਾ ਮਿਹਨਤਾਨਾ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਕੰਮ ਲਈ ਅਧਾਰ ਕਾਰਡ ਅਤੇ ਬੈਂਕ ਅਕਾਊਂਟ ਹੋਣਾ ਜ਼ਰੂਰੀ ਹੈ  ਅਤੇ ਦਸਤਾਵੇਜ਼ ਜਿਵੇ ਕਿ ਅਧਾਰ ਕਾਰਡ, ਬੈਂਕ ਕਾਪੀ, ਅਤੇ ਪੜ੍ਹਾਈ ਸਰਟੀਫਿਕੇਟ ਹੋਣਾ ਲਾਜਮੀ ਹੈ ਅਤੇ ਕੰਪਨੀ ਵੱਲੋਂ  ਹੋਸਟਲ ਵਿਚ ਰਹਿਣਾ ਅਤੇ ਖਾਣਾ ਦੀ ਸਹੂਲਤ ਦਿੱਤੀ ਜਾਵੇਗੀ ਤੇ ਨੌਕਰੀ ਦਾ ਸਥਾਨ ਮਲੇਰਕੋਟਲਾ ਵਿਖੇ ਹੋਵੇਗਾ। ਉਨ੍ਹਾਂ ਲੜਕੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ  89060-22220 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here