Saturday, October 31, 2026
Home Latest ਹਰਿਆਣਾ ਦੇ ਨੌਜਵਾਨ ਦੀ ਅਮਰੀਕਾ ਦੇ ਸੜਕ ਹਾਦਸੇ ਵਿੱਚ ਹੋਈ ਮੌਤ

ਹਰਿਆਣਾ ਦੇ ਨੌਜਵਾਨ ਦੀ ਅਮਰੀਕਾ ਦੇ ਸੜਕ ਹਾਦਸੇ ਵਿੱਚ ਹੋਈ ਮੌਤ

ਹਰਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਹਰਿਆਣਾ ਦੇ ਕਰਨਾਲ ਦੇ ਪਿੰਡ ਬਸਤਾਲੀ ਦੇ ਨੌਜਵਾਨ ਦੀ ਅਮਰੀਕਾ ਦੇ ਸੜਕ ਹਾਦਸੇ ਵਿੱਚ ਮੌਤ ਹੋ ਗਈ।ਮ੍ਰਿਤਕ ਦੀ ਪਹਿਚਾਣ ਅਸ਼ੋਕ ਕੁਮਾਰ ਉਰਫ ਸ਼ੌਕੀ ਉਮਰ 30 ਸਾਲਾ ਵਾਸੀ ਬਸਤੀ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅਸ਼ੋਕ ਆਪਣੇ ਦੋਸਤ ਨਾਲ ਕਾਰ ਵਿੱਚ ਕੰਮ ਤੇ ਜਾ ਰਿਹਾ ਸੀ, ਜਿਵੇ ਹੀ ਉਹਨਾਂ ਦੀ ਕਾਰ ਮੇਨ ਰੋਡ ਤੇ ਪਹੁੰਚੀ ਤਾਂ ਇੱਕ ਤੇਜ਼ ਰਫਤਾਰ ਕਾਰ ਨੇ ਉਹਨਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਟੱਕਰ ਇੰਨੀ ਭਿਆਨਕ ਸੀ ਦੋਵੇ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

Advertisements

ਪੁਲਿਸ ਵੀ ਮੌਕੇ ਤੇ ਪਹੁੰਚ ਗਈ ਪੁਲਿਸ ਨੇ ਪਹੁੰਚ ਕੇ ਦੋਵਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਸ਼ੌਕ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਨੇ ਲਾਂਸ਼ ਨੂੰ ਮੁਰਦਾ ਘਰ ਰੱਖਵਾ ਦਿੱਤਾ। ਅਸ਼ੋਕ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਿਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ। ਅਸ਼ੋਕ ਮਾਪਿਆ ਦਾ ਇੱਕਲੌਤਾ ਪੁੱਤਰ ਸੀ ਪਰਿਵਾਰਕ ਮੈਬਰਾਂ ਨੇ ਸਰਕਾਰ ਅੱਗੇ ਅਪੀਲ ਕੀਤੀ ਹੈ ਕਿ ਲਾਸ਼ ਨੂੰ ਭਾਰਤ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ।

LEAVE A REPLY

Please enter your comment!
Please enter your name here