
ਤਰਨਤਾਰਨ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਤਰਨਤਾਰਨ ਦੇ ਨੌਜਵਾਨ ਦੀ ਕੈਨੇਡਾ ਵਿੱਚ ਹਾਰਟਅਟੈਕ ਆਉਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਭੇਜ ਸਿੰਘ ਉਮਰ 31 ਸਾਲਾ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮੀਆਂਵਿੰਡ ਤਰਨਤਾਰਨ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਹਰਭੇਜ ਪਹਿਲਾਂ ਦੁਬਈ ਵਿੱਚ ਡਰਾਈਵਰੀ ਕਰਦਾ ਸੀ, ਤੇ 7 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ ਜਿੱਥੇ ਕਿ ਉਸਦੀ ਹਾਰਟਅਟੈਕ ਕਾਰਨ ਮੌਤ ਹੋ ਗਈ।ਹਰਭੇਜ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਦੋੜ ਪਈ ਅਤੇ ਉਹਨਾਂ ਨੇ ਸਰਕਾਰ ਅੱਗੇ ਅਪੀਲ ਕੀਤੀ ਹੈ ਕਿ ਮ੍ਰਿਤਕ ਦੇਹ ਪੰਜਾਬ ਲਿਆਉਣ ਵਿੱਚ ਉਹਨਾਂ ਦੀ ਮਦਦ ਕਰੇ।












