ਨੌਜਵਾਨ ਲੜਕੀਆਂ ਦਾ ਰਾਸ਼ਟਰੀ ਏਕਤਾ ਕੈਂਪ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਨਾ ਸ਼ਲਾਘਾਯੋਗ : ਡਿਪਟੀ ਕਮਿਸ਼ਨਰ

ਪਟਿਆਲਾ, (ਦ ਸਟੈਲਰ ਨਿਊਜ਼): ਪਟਿਆਲਾ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਪਾਵਰ ਹਾਊਸ ਯੂਥ ਕਲੱਬ ਅਤੇ ਯੂਥ ਫੈਡਰੇਸ਼ਨ ਆਫ਼ ਇੰਡੀਆ ਜੋ ਕਿ ਭਾਰਤ ਦੇ ਵੱਖ ਵੱਖ ਰਾਜਾਂ ਵਿਚ ਰਾਸ਼ਟਰੀ ਏਕਤਾ ਕੈਂਪਾਂ ਦਾ ਆਯੋਜਨ ਕਰਦੀ ਰਹਿੰਦੀ ਹੈ ਇਸ ਤਹਿਤ ਹੀ ਨੈਸ਼ਨਲ ਯੂਥ ਪ੍ਰੋਜੈਕਟ ਦੇ ਸਹਿਯੋਗ ਨਾਲ ਫ਼ਰੀਦਾਬਾਦ ਵਿਖੇ ਸੱਤ ਰੋਜ਼ਾ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਏਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿਚ ਭਾਰਤ ਦੇ ਵੱਖ ਵੱਖ ਰਾਜਾਂ ਤੋਂ 200 ਵਲੰਟੀਅਰ ਅਤੇ ਪੰਜ ਅੰਤਰਰਾਸ਼ਟਰੀ ਦੇਸਾਂ ਦੇ ਪੰਜਾਹ ਡੈਲੀਗੇਟ ਨੇ ਭਾਗ ਲਿਆ ਸੀ, ਜਿਸ ਵਿਚ ਸਰਕਾਰੀ ਆਈ ਟੀ ਆਈ ਲੜਕਿਆਂ ਦੀ 12 ਮੈਂਬਰੀ ਟੀਮ ਨੇ ਸ਼ਮੂਲੀਅਤ ਕੀਤੀ, ਇਸ ਅੰਤਰਰਾਸ਼ਟਰੀ ਕੈਂਪ ਵਿੱਚ ਸਭਿਆਚਾਰ, ਸਮਾਜਿਕ ਮੁੱਦਿਆਂ ਅਤੇ ਹੋਰ ਵੱਖ ਵੱਖ ਵਿਸ਼ਿਆਂ ਤੇ ਵਿਚਾਰ ਚਰਚਾ ਕੀਤੀ ਗਈ ਜਿਸ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਇਸ ਟੀਮ ਨਾਲ ਪਟਿਆਲਾ ਪਹੁੰਚਣ ਤੇ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਮੁਲਾਕਾਤ ਕੀਤੀ,

Advertisements

ਇਸ ਮੌਕੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਯੂ ਐਨ ਵਲੰਟੀਅਰ, ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਪ੍ਰਧਾਨ ਯੂਥ ਫੈਡਰੇਸ਼ਨ ਆਫ਼ ਇੰਡੀਆ, ਲੈਫ਼ਟੀਨੈਂਟ ਜਗਦੀਪ ਸਿੰਘ ਜੋਸ਼ੀ, ਸਟੇਟ ਐਵਾਰਡੀ ਰੁਪਿੰਦਰ ਕੌਰ, ਸੁਖਵੰਤ ਸਿੰਘ, ਉਪਕਾਰ ਸਿੰਘ,ਰੁਦਰਪ੍ਰਤਾਪ ਸਿੰਘ, ਜਸ਼ਨਜੋਤ ਸਿੰਘ ਨੇ ਵੀ ਸ਼ਮੂਲੀਅਤ ਕੀਤੀ।
 

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ  ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਲਈ ਮਾਣ ਵਾਲੀ ਗੱਲ ਹੈ ਕਿ ਰਾਸ਼ਟਰੀ ਏਕਤਾ ਕੈਂਪ ਵਿੱਚ ਨੌਜਵਾਨ ਲੜਕੀਆਂ ਅਤੇ ਲੜਕਿਆ ਨੇ ਅੰਤਰਰਾਸ਼ਟਰੀ ਕੈਂਪ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਕੇ ਪਟਿਆਲਾ ਦਾ ਨਾਮ ਪੂਰੇ ਭਾਰਤ ਵਿਚ ਰੋਸ਼ਨ ਕੀਤਾ ਹੈ ਜੋ ਕਿ ਬਹੁਤ ਹੀ ਪ੍ਰਸੰਸਾਯੋਗ ਹੈ, ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਉਹਨਾਂ ਕਿਹਾ ਕਿ ਇਹਨਾਂ ਰਾਸ਼ਟਰੀ ਕੈਂਪਾਂ ਵਿੱਚ ਵੱਖ ਵੱਖ ਸੈਸ਼ਨਾਂ ਰਾਹੀਂ ਨੌਜਵਾਨਾਂ ਨੂੰ ਸਮਾਜ ਸੇਵਾ, ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ, ਅਤੇ ਹੋਰ ਵੱਖ ਸਮਾਜਿਕ ਮੁੱਦਿਆਂ ਤੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੋਰਨਾਂ ਨੌਜਵਾਨਾਂ ਨੂੰ ਵੀ ਦੇਸ਼ ਦੀ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ,,

ਇਸ ਮੌਕੇ ਜਾਣਕਾਰੀ ਦਿੰਦਿਆਂ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਯੂ ਐਨ ਵਲੰਟੀਅਰ ਅਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਨੇ ਕਿਹਾ ਕਿ ਇਹ ਰਾਸ਼ਟਰੀ ਏਕਤਾ ਕੈਂਪ ਨੈਸ਼ਨਲ ਯੂਥ ਪ੍ਰੋਜੈਕਟ ਦੇ ਸਹਿਯੋਗ ਨਾਲ ਭਾਰਤ ਦੇ ਵੱਖ ਵੱਖ ਸੂਬਿਆਂ ਵਿਚ ਆਯੋਜਨ ਕੀਤੇ ਜਾ ਰਹੇ ਹਨ। ਜਿਸ ਵਿਚ ਭਾਰਤ ਦੇ ਵੱਖ ਵੱਖ ਸੂਬਿਆਂ ਦੇ ਨੌਜਵਾਨਾਂ ਨੂੰ ਇਹਨਾਂ ਕੈਂਪਾਂ ਵਿੱਚ ਸ਼ਮੂਲੀਅਤ ਕਰਵਾ ਕੇ ਦੇਸ਼ ਭਗਤੀ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਅੰਤਰਰਾਸ਼ਟਰੀ ਕੈਂਪ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਮੈਂਬਰਾਂ ਸੰਦੀਪ ਕੌਰ , ਹਿਮਾਨੀ, ਲਖਵਿੰਦਰ, ਨਵਜੋਤ, ਕਮਲਜੀਤ, ਸੋਨੀਆ, ਜਸ਼ਨ, ਸੋਨੀਆ, ਫ਼ਰਮਾਨ, ਅਜੈ, ਮਨਜੀਤ, ਰੁਦਰਪ੍ਰਤਾਪ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ।

LEAVE A REPLY

Please enter your comment!
Please enter your name here