ਕੈਨੇਡਾ ਵਿੱਚ 5 ਪੰਜਾਬੀ ਨੌਜਵਾਨਾਂ ਨੂੰ ਡਰੱਗਸ ਤੇ ਨਜਾਇਜ਼ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਕੈਨੇਡਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਕੈਨੇਡਾ ਵਿੱਚ ਰਹਿੰਦੇ 5 ਪੰਜਾਬੀ ਨੌਜਵਾਨਾਂ ਨੂੰ ਡਰੱਗਸ ਤੇ ਨਜਾਇਜ਼ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਨੌਜਵਾਨਾਂ ਦੀ ਪਹਿਚਾਣ ਅਮਨਦੀਪ ਸਿੰਘ, ਰਮਨਪ੍ਰੀਤ ਸਿੰਘ, ਮਨਿੰਦਰ ਸਿੰਘ, ਸਵਰਨਪ੍ਰੀਤ ਸਿੰਘ ਅਤੇ ਜੋਬਨਪ੍ਰੀਤ ਸਿੰਘ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਪੈਸ਼ਲਾਈਜਡ ਇਨਫੋਰਸਮੈਂਟ ਬਿਊਰੋ ਟੀਮ ਨੇ ਇਹ ਕਾਰਵਾਈ ਕੀਤੀ ਹੈ ਅਤੇ ਪੁਲਿਸ ਨੇ ਦੱਸਿਆ ਕਿ ਇਹਨਾਂ ਨੌਜਵਾਨਾਂ ਦੇ ਨਾਂ ਪਹਿਲਾਂ ਵੀ ਕਈ ਮਾਮਲਿਆਂ ਵਿੱਚ ਸਾਹਮਣੇ ਆਏ ਸਨ।

Advertisements

ਇਸ ਲਈ ਪੁਲਿਸ ਦੀ ਨਜ਼ਰ ਪਹਿਲਾਂ ਤੋਂ ਹੀ ਇਹਨਾਂ ਦੇ ਉੱਪਰ ਸੀ। ਪੁਲਿਸ ਨੇ ਉਹਨਾਂ ਨੂੰ ਚੇਤਾਵਨੀ ਵੀ ਦਿੱਤੀ ਸੀ, ਪਰ ਉਸਦੇ ਬਾਵਜੂਦ ਉਹ ਨਸ਼ੇ ਦੇ ਮਾਮਲਿਆਂ ਵਿੱਚ ਪਾਏ ਗਏ, ਪੁਲਿਸ ਨੇ ਘਰਾਂ ਵਿੱਚ ਛਾਪੇਮਾਰੀ ਕੀਤੀ ਅਤੇ ਸਾਂਰੇ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ।

LEAVE A REPLY

Please enter your comment!
Please enter your name here