ਫਿਰੋਜ਼ਪੁਰ ਦੇ ਨੌਜਵਾਨ ਦਾ ਮਨੀਲਾ ਵਿੱਚ ਗੋਲੀਆ ਮਾਰ ਕੇ ਕੀਤਾ ਕਤਲ

ਫਿਰੋਜ਼ਪੁਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਫਿਰੋਜ਼ਪੁਰ ਦੇ ਨੌਜਵਾਨ ਦਾ ਮਨੀਲਾ ਵਿੱਚ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਲਖਵਿੰਦਰ ਸਿੰਘ ਉਮਰ 27 ਸਾਲਾ ਵਾਸੀ ਪਿੰਡ ਉਗੋਕੋ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਲਖਵਿੰਦਰ 3 ਸਾਲ ਪਹਿਲਾਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਆਪਣੀ ਪਤਨੀ ਕੋਲ ਮਨੀਲਾ ਗਿਆ ਸੀ ਅਤੇ ਦੋਵੇ ਪਤੀ-ਪਤਨੀ ਉੱਥੇ ਹੀ ਰਹਿ-ਰਹੇ ਸਨ, ਲਖਵਿੰਦਰ ਫਾਈਨਾਂਸ ਦਾ ਕੰਮ ਕਰਦਾ ਸੀ।

Advertisements

ਜਾਣਕਾਰੀ ਮੁਤਾਬਕ ਜਦੋ ਉਹ ਕੰਮ ਤੇ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਿਅਕਤੀ ਨੇ ਉਸਦਾ ਗੋਲੀਆ ਮਾਰ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਦੀ ਵਜ੍ਹਾਹ ਨਾਲ ਕੀਤਾ ਗਿਆ ਹੈ।

ਲਖਵਿੰਦਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਅਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ ਹੈ। ਪਰਿਵਾਰਕ ਮੈਬਰਾਂ ਨੇ ਸਰਕਾਰ ਅੱਗੇ ਅਪੀਲ ਕੀਤੀ ਹੈ ਕਿ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ ਅਤੇ ਮੁਲਜ਼ਮਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇ।

LEAVE A REPLY

Please enter your comment!
Please enter your name here