ਡਾ. ਪੱਲਵੀ ਨੇ ਗਰੀਨ ਪਟਾਕੇ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਕੀਤੇ ਜਾਰੀ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਮੈਜਿਸਟ੍ਰੇਟ ਡਾ. ਪੱਲਵੀ ਨੇ ਵੱਖ-ਵੱਖ ਤਿਉਹਾਰਾਂ ਮੌਕੇ ਲੋਕਾਂ ਵੱਲੋਂ ਪਟਾਕੇ ਚਲਾਏ ਜਾਣ ਦੇ ਮੱਦੇਨਜ਼ਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਐਕਸਪਲੋਸਿਵਜ ਰੂਲਜ਼-2008 ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਹਿਤ ਆਦੇਸ਼ ਜਾਰੀ ਕੀਤੇ ਹਨ।

Advertisements
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 ਵਿੱਚ ਕੀਤੇ ਹੁਕਮਾਂ ਮੁਤਾਬਕ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਸਿਰਫ਼ ਗਰੀਨ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਗਰੀਨ ਪਟਾਕੇ ਚਲਾਏ ਜਾਣ।

ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨ 12 ਨਵੰਬਰ ਨੂੰ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ। ਗੁਰਪੁਰਬ ਵਾਲੇ ਦਿਨ 27 ਨਵੰਬਰ ਨੂੰ ਸਵੇਰੇ 04 ਵਜੇ ਤੋਂ 05 ਵਜੇ ਤੱਕ ਅਤੇ ਰਾਤ ਨੂੰ 09 ਵਜੇ ਤੋਂ 10 ਵਜੇ ਤੱਕ। ਕ੍ਰਿਸਮਿਸ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਇਸੇ ਤਰ੍ਹਾਂ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ 'ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ., ਸਾਰੇ ਐਸ.ਡੀ.ਐਮਜ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਨੂੰ ਹਦਾਇਤਾਂ ਜਾਰੀ ਕਰਦਿਆਂ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

LEAVE A REPLY

Please enter your comment!
Please enter your name here