ਲੁਧਿਆਣਾ ‘ਚ ਕਾਰਪੋਰੇਸ਼ਨ ਦੇ ਟਰੱਕ ਨੇ ਸੇਵਾਮੁਕਤ ਪੁਲਿਸ ਮੁਲਾਜ਼ਮ ਨੂੰ 10 ਮੀਟਰ ਤੱਕ ਘਸੀਟਿਆ, ਮੌਤ

ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਲੁਧਿਆਣਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਮੇਨ ਜੀਟੀ ਰੋਡ ਤੇ ਇੱਕ ਕਾਰਪੋਰੇਸ਼ਨ ਦੇ ਟਰੱਕ ਹੇਠਾਂ ਆਉਣ ਨਾਲ ਸੇਵਾਮੁਕਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਤਿਲਕ ਰਾਜ ਵਾਸੀ ਸਲੇਮ ਟਾਬਰੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਟਿੱਪਰ ਚਾਲਕ ਮ੍ਰਿਤਕ ਦੀ ਲਾਸ਼ ਨੂੰ ਕਰੀਬ 10 ਮੀਟਰ ਤੱਕ ਘਸੀਟਦਾ ਲੈ ਗਿਆ। ਸਥਾਨਕ ਲੋਕਾਂ ਨੇ ਟਿੱਪਰ ਚਾਲਕ ਨੂੰ ਫੜ੍ਹਨ ਦੀ ਕੋਸ਼ਿਸ਼ ਕੀਤੀ ਪਰ ਉਹ ਮੌਕੇ ਤੋਂ ਫਰਾਰ ਹੋ ਗਿਆ।

Advertisements

ਲੋਕਾਂ ਨੇ ਤੁਰੰਤ ਇਸ ਘਟਨਾ ਦੀ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ਤੇ ਪਹੁੰਚੇ ਐਸਐਚਓ ਹਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਤਿਲਕਰਾਜ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਫਿਲਹਾਲ ਕਾਰਪੋਰੇਸ਼ਨ ਵੱਲੋਂ ਫਰਾਰ ਚਾਲਕ ਦੀ ਪਹਿਚਾਣ ਕੀਤੀ ਜਾ ਰਹੀ ਹੈ ਅਤੇ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।

LEAVE A REPLY

Please enter your comment!
Please enter your name here