ਤਰਨਤਾਰਨ ‘ਚ ਬਦਮਾਸ਼ਾਂ ਨੇ ਜਿਮ ਮਾਲਕ ਤੇ ਗੋਲੀਆਂ ਚਲਾ ਕੇ ਉਤਾਰਿਆ ਮੌਤ ਦੇ ਘਾਟ

ਤਰਨਤਾਰਨ (ਦ ਸਟੈਲਰ ਨਿਊਜ਼), ਪਲਕ। ਤਰਨਤਾਰਨ ਵਿੱਚ ਜਿਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਬਦਮਾਸ਼ਾਂ ਨੇ ਘਰ ਵਿੱਚ ਦਾਖਲ ਹੋ ਕੇ ਜਿਮ ਮਾਲਕ ਤੇ ਕਰੀਬ 5 ਗੋਲੀਆਂ ਚਲਾਈਆਂ। ਜਿਸ ਕਾਰਨ ਜਿਮ ਮਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਣਜੀਤ ਸਿੰਘ ਵਾਸੀ ਪੱਟੀ ਦੇ ਪਿੰਡ ਘਰਿਆਲਾ ਵਜੋਂ ਹੋਈ ਹੈ। ਰਣਜੀਤ ਦੇਰ ਰਾਤ ਕਰੀਬ 1.30 ਵਜੇ ਆਪਣੀ ਪਤਨੀ ਤੇ ਪੁੱਤਰ ਨਾਲ ਕਮਰੇ ਵਿੱਚ ਸੁੱਤਾ ਪਿਆ ਸੀ।

Advertisements

ਇਸ ਦੌਰਾਨ ਦੋ ਬਦਮਾਸ਼ਾਂਨ  ਉਸ ਦੇ ਘਰ ਆ ਕੇ ਉਸ ਤੇ ਗੋਲੀਆਂ ਚਲਾ  ਦਿੱਤੀਆਂ। ਜਦੋਂ ਉਸ ਦੇ ਪਿਤਾ ਨੇ ਬਦਮਾਸ਼ਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਉਸਨੂੰ ਧੱਕਾ ਦੇ ਕੇ ਫਰਾਰ ਹੋ ਗਏ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਐਸਐਚਓ ਗੁਰਤੇਜ ਸਿੰਘ ਬਰਾੜ ਨੇ ਦੱਸਿਆ ਕਿ ਉਹ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੇ ਹਨ। ਸੀਸੀਟੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here