ਪੁਲਿਸ ਨੇ ਨਿੱਕੂ ਵਾਸੀ ਬਿਛੋਹੀ ਨੂੰ ਕੀਤਾ ਗ੍ਰਿਫ਼ਤਾਰ, 1 ਐਕਟਿਵਾ ਅਤੇ 2 ਮੋਟਰਸਾਈਕਲ ਬਰਾਮਦ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਹੁਸ਼ਿਆਰਪੁਰ  ਥਾਣਾ ਸਿਟੀ ਪੁਲਿਸ ਨੇ ਇੱਕ ਚੋਰ ਨੂੰ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਜਿੱਥੇ ਕਿ ਐਸ.ਆਈ. ਰਾਕੇਸ਼ ਸਮੇਤ ਸਾਥੀ ਕਰਮਚਾਰੀਆ ਨੇ ਨਿਖਲ ਕੁਮਾਰ ਉਰਫ਼ ਨਿੱਕੂ ਪੁੱਤਰ ਸੋਮ ਪ੍ਰਕਾਸ਼ ਵਾਸੀ ਬਿਛੋਹੀ ਥਾਣਾ ਚੱਬੇਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਪਾਸੋਂ ਚੋਰੀ ਸ਼ੁਦਾ 1 ਐਕਟਿਵਾ ਅਤੇ 2 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਡੀਐਸਪੀ ਪਲਵਿੰਦਰ ਸਿੰਘ ਨੇ ਦੱਸਿਆ ਕਿ  ਆਰੋਪੀ ਨੂੰ ਅਦਾਲਤ ਵਿੱਚ ਪੇਸ਼ ਕਰਕੇ, ਰਿਮਾਂਡ ਲੈ ਕੇ ਹੋਰ ਚੋਰੀ ਦੀਆਂ ਵਾਰਦਾਤਾਂ ਦੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Advertisements

LEAVE A REPLY

Please enter your comment!
Please enter your name here