ਮਿਹਨਤ, ਸਹੀ ਮਾਰਗਦਰਸ਼ਨ ਤੇ ਟੀਚਾ ਨਿਰਧਾਰਤ ਕਰਕੇ ਜ਼ਿੰਦਗੀ ਦੇ ਹਰ ਮੁਕਾਮ ਨੂੰ ਕੀਤਾ ਜਾ ਸਕਦਾ ਹਾਸਲ: ਜ਼ਿਲ੍ਹਾ ਤੇ ਸੈਸ਼ਨ ਜੱਜ

ਫਾਜ਼ਿਲਕਾ ( ਦ ਸਟੈਲਰ ਨਿਊਜ਼): ਜ਼ਿਲ੍ਹਾ ਪ੍ਸ਼ਾਸਨ ਵੱਲੋ ਜ਼ਿਲੇ੍ਹ ਵਿਚ ਸਿਰਜੇ ਗਏ ਨਿਵੇਕਲੇ ਪ੍ਰੋਗਰਾਮ ਲਰਨ ਐਂਡ ਗਰੋਅ (ਸਿੱਖੋ ਤੇ ਵਧੋ) ਦੀ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌੜਿਆਂ ਵਾਲੀ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਬੱਚਿਆਂ ਨੂੰ ਜ਼ਿੰਦਗੀ ਵਿਚ ਕਾਮਯਾਬ ਹੋਣ ਦੇ ਸੂਤਰ ਦੱਸਦਿਆਂ ਸਖਤ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

Advertisements

ਲੈਕਚਰ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਜ਼ਿੰਦਗੀ ਵਿਚ ਕੁਝ ਵੱਡਾ ਕਰਨਾ ਹੈ ਤਾਂ ਆਪਣੀ ਸੋਚ ਨੂੰ ਵੱਡਾ ਕਰਨਾ ਲਾਜਮੀ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿਚ ਚੰਗੇ ਮੁਕਾਮ ਤੇ ਪਹੁੰਚਣ ਲਈ ਸਕਾਰਾਤਮਕ ਸੋਚ ਵੱਲ ਰੁਖ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਅੰਦਰ ਸਵੈ-ਵਿਸ਼ਵਾਸ ਪੈਦਾ ਕਰਦੇ ਹੋਏ ਅੱਗੇ ਆਉਣਾ ਚਾਹੀਦਾ ਹੈ ਤੇ ਚੁਣੋਤੀਆਂ ਦਾ ਸਾਹਮਣਾ ਕਰਦੇ ਹੋਏ ਮੁਸ਼ਕਿਲਾਂ ਨੂੰ ਦੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਤਮ ਨਿਰਭਰ ਬਣਦਿਆਂ ਸਾਨੂੰ ਕਿਸੇ ਵੀ ਮੁਸ਼ਕਲ ਤੋਂ ਘਬਰਾਉਣਾ ਨਹੀਂ ਚਾਹੀਦਾ।

ਉਨ੍ਹਾਂ ਕਿਹਾ ਕਿ ਜੇਕਰ ਸਾਡੀ ਸੋਚ ਚੰਗੀ ਹੋਵੇਗੀ ਤਾਂ ਅਸੀਂ ਕੋਈ ਵੀ ਮੰਜ਼ਲ ਹਾਸਲ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜਿੰਮੇਵਾਰ ਨਾਗਰਿਕ ਬਣਦਿਆਂ ਸਾਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ਤੇ ਹੋਰਨਾਂ ਨੂੰ ਵੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਕਿਤੇ ਗਲਤ ਹੁੰਦਾ ਨਜਰ ਆਉਂਦਾ ਹੈ ਤਾਂ ਉਸਦੇ ਖਿਲਾਫ ਅਵਾਜ ਚੁੱਕਣੀ ਚਾਹੀਦੀ ਹੈ ਤੇ ਸਮਾਜ ਵਿਚ ਇਕ ਮਿਸਾਲ ਪੇਸ਼ ਕਰਨੀ ਚਾਹੀਦੀ ਹੈ। ਇਸ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਮਨਦੀਪ ਸਿੰਘ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵਿਚ ਲੋਕਾਂ ਨੂੰ ਮੁਫਤ ਕਾਨੂੰਨੀ ਸਲਾਹ ਅਤੇ ਮੁਫਤ ਵਕੀਲ ਮੁਹੱਈਆ ਕਰਵਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ, ਔਰਤਾਂ, ਬੱਚੇ, ਜੇਲਾਂ ਵਿੱਚ ਬੰਦ ਹਵਾਲਾਤੀ ਹਰ ਉਹ ਵਿਅਕਤੀ ਜਿਸਦੀ ਸਾਲਾਨਾ ਆਮਦਨ ਤਿੰਨ ਲੱਖ ਤੋਂ ਘੱਟ ਹੋਵੇ, ਦਿਵਿਆਂਗਜਨਾ ਨੁੰ ਅਥਾਰਟੀ ਵੱਲੋਂ ਸੇਵਾਵਾਂ ਅਤੇ ਸਲਾਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਸਹਾਇਤਾ ਲਈ ਅਤੇ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 1968 ਅਤੇ 01638261500 ਨਾਲ ਸੰਪਰਕ ਕੀਤਾ ਜਾਂ ਸਕਦਾ ਹੈ। ਇਸ ਮੌਕੇ ਬੱਚਿਆਂ ਵਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਤੋਂ ਜੱਜ ਬਣਨ, ਆਈ ਏ ਐਸ, ਅਧਿਆਪਕ ਅਤੇ ਉੱਚੀਆਂ ਪਦਵੀਆਂ ਤੇ ਪਹੁੰਚਣ ਸੰਬਧੀ ਸਵਾਲ ਕੀਤੇ ਜਿਸ ਤੇ ਮੈਡਮ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਬੱਚਿਆਂ ਨੂੰ ਨਿਹਾਲ ਕੀਤਾ।

ਇਸ ਮੌਕੇ ਸਕੂਲ ਪ੍ਰਿੰਸੀਪਲ ਰਾਜੀਵ ਮਕੜ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਕੂਲ ਵਿਖ਼ੇ ਪ੍ਰੇਰਨਾ ਦਾਇਕ ਨੁਕਤੇ ਸਾਂਝੇ ਕਰਨ ਤੇ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਸਿਖੋ ਤੇ ਵਧੋ ਪ੍ਰੋਗਰਾਮ ਦੇ ਕੋਆਰਡੀਨੇਟਰ ਮਨੀਸ਼ ਠਕਰਾਲ, ਡੀ ਡੀ ਐਫ ਆਸ਼ੀਸ਼ ਦੁਬੇ ਤੇ ਸਕੂਲ ਸਟਾਫ ਮੌਜੂਦ ਸੀ।

LEAVE A REPLY

Please enter your comment!
Please enter your name here