
ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਐਡਵੋਕੇਟ ਹਰਜਿੰਦਰ ਸਿੰਘ ਧਾਮੀ 118 ਵੋਟਾਂ ਨਾਲ ਜਿੱਤ ਹਾਸਲ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਅਰਦਾਸ ਤੋਂ ਬਾਅਦ 1 ਵਜੇ ਦੇ ਕਰੀਬ ਸ਼੍ਰੋਮਣੀ ਕਮੇਟੀ ਹੈੱਡਕੁਆਰਟਰ ਵਿਖੇ ਵੋਟਿੰਗ ਸ਼ੁਰੂ ਹੋਈ। ਇਸ ਸਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਪ੍ਰਣਾਈ ਖਾਲਸਾ ਪੰਥ ਦੀ ਬੇਦਾਗ਼ ਸਖਸ਼ੀਅਤ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਖਾਲਸਾ ਪੰਥ ਦੀ ਸੁਪਰੀਮ ਧਾਰਮਿਕ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਵਜੋਂ ਮੁੜ ਚੁਣੇ ਜਾਣ ਤੇ ਮੈਂ ਉਹਨਾਂ ਨੂੰ ਸਮੂਹ ਪੰਥ ਪ੍ਰਸਤ ਸੰਸਥਾਵਾਂ ਅਤੇ ਜਥੇਬੰਦੀਆਂ ਅਤੇ ਸਮੁੱਚੇ ਖਾਲਸਾ ਵੱਲੋਂ ਦਿਲੋਂ ਵਧਾਈ ਦਿੰਦਾ ਹਾਂ।













