ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਨੇ ਸ਼ਰਾਬ ਪੀ ਕੇ ਆਪਣੇ ਹੀ ਮਾਤਾ-ਪਿਤਾ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਅੰਮ੍ਰਿਤਸਰ ਦੇ ਮਜੀਠਾ ਵਿੱਚ ਪੈਦੇ ਪਿੰਡ ਪੰਧੇਰ ਕਲਾਂ ਦੇ ਇੱਕ ਨੌਜਵਾਨ ਨੇ ਆਪਣੇ ਹੀ ਮਾਤਾ-ਪਿਤਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਹੈ। ਮ੍ਰਿਤਕਾਂ ਦੀ ਪਹਿਚਾਣ ਗੁਰਮੀਤ ਸਿੰਘ ਅਤੇ ਕੁਲਵਿੰਦਰ ਕੌਰ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਵਿੱਚ ਇੱਕ ਨੌਜਵਾਨ ਦੇ ਘਰ ਵਿਆਹ ਦੀਆਂ ਰਸਮਾਂ ਚੱਲ ਹੀ ਰਹੀਆਂ ਸਨ ਤਾਂ ਉਹਨਾਂ ਦਾ ਪੁੱਤਰ ਪ੍ਰਿਤਪਾਲ ਸਿੰਘ ਸ਼ਰਾਬ ਪੀ ਕੇ ਘਰ ਆ ਗਿਆ, ਤਾਂ ਪ੍ਰਿਤਪਾਲ ਦੇ ਮਾਤਾ ਪਿਤਾ ਨੇ ਗੁੱਸਾ ਕੀਤਾ ਤੇ ਉਸਨੂੰ ਜਾਗੋ ਵਿੱਚ ਜਾਣ ਤੋ ਮਨਾਂ ਕਰ ਦਿੱਤਾ।

Advertisements

ਜਿਸ ਕਾਰਨ ਪ੍ਰਿਤਪਾਲ ਨੂੰ ਗੁੱਸਾ ਆ ਗਿਆ ਤੇ ਉਸਨੇ ਤੇਜ਼ਧਾਰ ਹਥਿਆਰ ਨਾਲ ਆਪਣੇ ਮਾਤਾ-ਪਿਤਾ ਦਾ ਕਤਲ ਕਰ ਦਿੱਤਾ।ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਪੁਲਿਸ ਨੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here