ਹਰਿਆਣਾ ਵਿੱਚ ਸਲੀਪਰ ਬੱਸ ਨੂੰ ਲੱਗੀ ਭਿਆਨਕ ਅੱਗ, 2 ਯਾਤਰੀਆਂ ਦੀ ਮੌਤ, 15 ਜ਼ਖ਼ਮੀ

ਹਰਿਆਣਾ (ਦ ਸਟੈਲਰ ਨਿਊਜ਼), ਪਲਕ। ਹਰਿਆਣਾ ਦੇ ਸਾਈਬਰ ਸਿਟੀ ਗੁਰੂਗ੍ਰਾਮ ਵਿੱਚ ਦਿੱਲੀ-ਜੈਪੁਰ ਐਕਸਪ੍ਰੈਸ ਹਾਈਵੇਅ ਤੇ ਇੱਕ ਵੱਡਾ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਅਰੁਣਾਚਲ ਪ੍ਰਦੇਸ਼ ਦੀ ਇੱਕ ਡਬਲ ਡੇਕਸ ਬੱਸ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਬੱਸ ਵਿੱਚ ਹੱਫੜਾ-ਦਫੜੀ ਮੱਚ ਗਈ। ਜਿਸ ਤੋਂ ਬਾਅਦ 15 ਲੋਕ ਜਖਮੀ ਹੋ ਗਏ ਅਤੇ 2 ਮੌਤ ਹੋ ਗਈ।

Advertisements

ਏਸੀਪੀ ਕ੍ਰਾਈਮ ਵਰੁਣ ਦਹੀਆ ਮੁਤਾਬਕ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਟੀਮਾਂ ਵੀ ਮੌਕੇ ਤੇ ਪਹੁੰਚ ਗਈਆਂ ਸਨ। ਜਿਸ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਬੱਸ ਵਿੱਚ ਬੈਠੇ ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਬੱਸ ਪੂਰੀ ਤਰ੍ਹਾਂ ਸੜ ਗਈ। ਬੱਸ ਕਿੱਥੋ ਆ  ਰਹੀ ਸੀ ਜਾਂ ਕਿੱਥੇ ਜਾ ਰਹੀ ਸੀ, ਇਸ ਦੀ ਜਾਣਕਾਰੀ ਨਹੀਂ ਮਿਲ ਪਾਈ ਹੈ।

LEAVE A REPLY

Please enter your comment!
Please enter your name here