ਸਮਾਜ ਸੇਵਾ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਪ੍ਰੋਫੈਸਰ ਬਹਾਦਰ ਸੁਨੇਤ ਨੂੰ ਭਾਈ ਘਨੱਈਆ ਜੀ ਸੇਵਾ ਅਵਾਰਡ ਨਾਲ ਕੀਤਾ ਸਨਮਾਨਿਤ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਨੂੰ ਸਮਰਪਿਤ ਸੇਵਾ ਦਿਵਸ ਸਬੰਧੀ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਲੁਧਿਆਣਾ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਇਕ ਵਿਸ਼ੇਸ਼ ਸਮਾਗਮ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਵਿੱਚ ਕਰਵਾਇਆ ਗਿਆ। ਇਸ ਮੌਕੇ ਤੇ ਜਿਥੇ ਵੱਖ ਵੱਖ ਧਰਮਾਂ ਦੀਆਂ ਧਾਰਮਿਕ ਸ਼ਖ਼ਸੀਅਤਾਂ , ਬੁੱਧੀਜੀਵੀਆਂ ਅਤੇ ਰਾਜਨੀਤਕ ਸ਼ਖ਼ਸੀਅਤਾਂ ਨੇ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਨੂੰ ਵਿਸ਼ਵ ਵਿਆਪੀ ਬਣਾਉਣ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ , ਸਰਬਸਾਂਝੀਵਾਲਤਾ ਅਤੇ ਵਿਸ਼ਵ ਸ਼ਾਂਤੀ ਲਈ ਅਰਦਾਸ ਵੀ ਕੀਤੀ ਗਈ ।

Advertisements

ਇਸ ਮੌਕੇ ਤੇ ਸਮਾਜ ਸੇਵਾ ਦੇ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਹੁਸ਼ਿਆਰਪੁਰ ਦੇ ਸਮਾਜ ਸੇਵੀ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੂੰ ਭਾਈ ਘਨੱਈਆ ਜੀ ਸੇਵਾ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ । ਪ੍ਰੋਫੈਸਰ ਸੁਨੇਤ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਅਸ਼ੀਰਵਾਦ ਲੈਣ ਉਪਰੰਤ ਭਾਈ ਘਨੱਈਆ ਜੀ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੈਦਾਨੇ ਜੰਗ ਵਿੱਚ ਬਿਨਾਂ ਕਿਸੇ ਭੇਦ ਭਾਵ ਦੇ ਜ਼ਖ਼ਮੀ ਹੋਏ ਯੋਧਿਆਂ ਦੀ ਕੀਤੀ ਸੇਵਾ ਅਤੇ ਭਾਈ ਘਨੱਈਆ ਜੀ ਦੇ ਜੀਵਨ ਸਬੰਧੀ ਕੀਤੀ ਖੋਜ ਸਬੰਧੀ ਅੰਤਰਰਾਸ਼ਟਰੀ ਰੈਡ ਕਰਾਸ ਸੁਸਾਇਟੀ, ਜਨੇਵਾ ਸਵਿਟਜ਼ਰਲੈਂਡ , ਭਾਰਤੀ ਰੈਡ ਕਰਾਸ ਸੁਸਾਇਟੀ ਅਤੇ ਹੋਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਇਸ ਮਹਾਨ ਸੇਵਾ ਸੰਕਲਪ ਨੂੰ ਸਮੁੱਚੀ ਮਾਨਵਤਾ ਦੀ ਭਲਾਈ ਲਈ ਅੰਤਰਰਾਸ਼ਟਰੀ ਪੱਧਰ ਤੇ ਦਰਜ ਕਰਵਾਉਣ ਲਈ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ ਤਾਂ ਵਿਸ਼ਵ ਭਰ ਦੇ ਲੋਕ ਸਾਡੇ ਅਮੀਰ ਸੱਭਿਆਚਾਰ ਵਿਰਸੇ ਤੋਂ ਜਾਣੂ ਹੋ ਸਕਣ ।

 ਪ੍ਰੋਫੈਸਰ ਸੁਨੇਤ ਵੱਲੋਂ ਸਰਬਸਾਂਝੀਵਾਲਤਾ, ਇਨਸਾਨੀਅਤ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਕਾਰਜ ਕਰਨ ਅਤੇ ਲੰਮੇ ਸਮੇਂ ਤੋਂ ਖੂਨ ਦਾਨ ਅਤੇ ਨੇਤਰ ਦਾਨ ਸੇਵਾ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਗਰੀਬੀ ਰੇਖਾ ਤੋਂ ਹੇਠਾਂ ਤਰਸਯੋਗ ਹਾਲਤ ਵਿੱਚ ਰਹਿ ਰਹੇ ਲੋਕਾਂ ਬੱਚਿਆਂ ਨੂੰ ਵਿਦਿਆ ਪ੍ਰਾਪਤ ਕਰਵਾਉਣ ਲਈ ਅਤੇ ਇਨ੍ਹਾਂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਤੇ ਮਾਨਵਤਾ ਦੀ ਸੇਵਾ ਹਿੱਤ ਇਕ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਗਿਆ । ਨਾਨਕਸਰ ਸੰਪਰਦਾ ਦੇ ਮੁੱਖੀ ਸੰਤ ਬਾਬਾ ਲੱਖਾ ਸਿੰਘ ਜੀ ਅਤੇ ਅਤੇ ਹੋਰਨਾਂ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਖੂਨ ਦਾਨੀਆਂ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ । ਉਘੇ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਮੱਖੂ ਵੱਲੋਂ ਵਿਸ਼ਵ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਅਰਦਾਸ ਕੀਤੀ ਗਈ ।

LEAVE A REPLY

Please enter your comment!
Please enter your name here