Saturday, October 24, 2026
Home National ਪੱਛਮੀ ਬੰਗਾਲ ‘ਚ ਭਾਰਤੀ ਜਨਤਾ ਪਾਰਟੀ ਦੇ ਆਗੂ ਦੀ ਦਰਖ਼ਤ ਨਾਲ ਲਟਕਦੀ...

ਪੱਛਮੀ ਬੰਗਾਲ ‘ਚ ਭਾਰਤੀ ਜਨਤਾ ਪਾਰਟੀ ਦੇ ਆਗੂ ਦੀ ਦਰਖ਼ਤ ਨਾਲ ਲਟਕਦੀ ਮਿਲੀ ਲਾਸ਼

ਪੱਛਮੀ ਬੰਗਾਲ (ਦ ਸਟੈਲਰ ਨਿਊਜ਼), ਪਲਕ। ਪੱਛਮੀ ਬੰਗਾਲ ਦੇ ਬਾਂਕੁਰਾ ਜ਼ਿਲ੍ਹੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਇਕ ਵਰਕਰ ਦੀ ਲਾਸ਼ ਦਰਖ਼ਤ ਨਾਲ ਲਟਕਦੀ ਮਿਲੀ। ਮ੍ਰਿਤਕ ਭਾਜਪਾ ਵਰਕਰ ਦੀ ਪਹਿਚਾਣ ਸੁਭਦੀਪ ਸਿਸ਼ਰਾ ਵਜੋਂ ਹੋਈ ਹੈ। ਉਸ ਦੇ ਹੱਥ ਬੰਨ੍ਹੇ ਹੋਏ ਸਨ। ਭਾਜਪਾ ਨੇ ਦੋਸ਼ ਲਗਾਇਆ ਕਿ ਇਸ ਪਿੱਛੇ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦਾ ਹੱਥ ਹੈ ਅਤੇ ਇਸ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਤ੍ਰਿਣਮੂਲ ਕਾਂਗਰਸ ਪਾਰਟੀ ਨੇ ਦੋਸ਼ਾਂ ਨੂੰ ਰੱਦ ਕਰਦਿਆਂ ਉਨ੍ਹਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਸੀਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

Advertisements

LEAVE A REPLY

Please enter your comment!
Please enter your name here