ਹਰਿਆਣਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰਾਂ ਦੀ ਹੋਈ ਮੌਤ

ਹਰਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਹਰਿਆਣਾ ਦੇ ਝੱਜਰ-ਰੇਵਾੜੀ ਦੇ ਨੈਸ਼ਨਲ ਹਾਈਵੇਅ ਤੇ ਵਾਪਰੇ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਮੋਹਿਤ ਵਾਸੀ ਪਿੰਡ ਕੋਕਾ ਝੱਜਰ ਅਤੇ ਵਰਿੰਦਰ ਵਾਸੀ ਤੁੰਬਹੇੜੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇ ਦੋਸਤ ਮੋਟਰਸਾਈਕਲ ਤੇ ਮਛਰੌਲੀ ਤੋਂ ਕਾਹਦੀ ਪਿੰਡ ਵੱਲ ਜਾ ਰਹੇ ਸਨ ਤਾਂ ਬਾਈਕ ਟਰੈਕਟਰ ਦੇ ਪਿੱਛੇ ਲੱਗੇ ਪਾਣੀ ਦੇ ਟੈਂਕਰ ਨਾਲ ਟੱਕਰਾ ਗਈ ਅਤੇ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਬਾਈਕ ਦੇ ਪਰਖੱਚੇ ਉੱਡ ਗਏ ਅਤੇ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

Advertisements

ਟਰੈਕਟਰ ਵੀ ਸੜਕ ਦੇ ਨਾਲ-ਨਾਲ ਟੋਇਆਂ ਵਿੱਚ ਜਾ ਵੜਿਆ, ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੇ ਫਰਾਰ ਹੋ ਗਿਆ।ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here