Thursday, November 19, 2026
Home Latest ਜਲੰਧਰ ਵਿੱਚ ਤੇਜ਼ ਰਫਤਾਰ ਟਿੱਪਰ ਨੇ ਦੋ ਨੌਜ਼ਵਾਨਾਂ ਨੂੰ ਮਾਰੀ ਟੱਕਰ, ਮੌਤ

ਜਲੰਧਰ ਵਿੱਚ ਤੇਜ਼ ਰਫਤਾਰ ਟਿੱਪਰ ਨੇ ਦੋ ਨੌਜ਼ਵਾਨਾਂ ਨੂੰ ਮਾਰੀ ਟੱਕਰ, ਮੌਤ

ਜਲੰਧਰ/ਅੰਮ੍ਰਿਤਸਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਜਲੰਧਰ ਤੇ ਸਥਿਤ ਮੁੱਖ ਮਾਰਗ ਕਸਬਾ ਬਿਆਸ ਵਿੱਚੋ ਗੁਜ਼ਰਦੇ ਫਲਾਈਓਵਰ ਤੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ 2 ਨੌਜਵਾਨਾਂ ਦੀ ਮੌਕੇ ਤੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਰਣਜੀਤ ਸਿੰਘ ਅਤੇ ਚਿਰਾਗ ਸਿੰਘ ਵਜੋ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਪਣੀ ਬੰਦ ਬਾਡੀ ਕੈਂਟਰ ਗੱਡੀ ਖਰਾਬ ਹੋ ਜਾਣ ਕਾਰਨ ਉਸਨੂੰ ਠੀਕ ਕਰ ਰਹੇ ਸਨ ਤਾਂ ਪਿੱਛੇ ਤੋ ਆ ਰਹੇ ਤੇਜ਼ ਰਫਤਾਰ ਟਿੱਪਰ ਨੇ ਉਹਨਾਂ ਨੂੰ ਦਰੜ ਦਿੱਤਾ ਅਤੇ ਦੋਵੇ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਬਿਆਸ ਪੁਲਿਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ਲੈ ਲਿਆ ਅਤੇ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here