ਸੁਪਰੀਮ ਕੋਰਟ ਵੱਲੋ ਰਾਜਪਾਲ ਦੇ ਖਿਲਾਫ ਪਾਈ ਪਟੀਸ਼ਨ ਤੇ ਮੁੜ ਸੁਣਵਾਈ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮਾਨ ਸਰਕਾਰ ਵਿਚਕਾਰ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਚੱਲ ਰਹੇ ਮਾਮਲੇ ਤੇ ਸੁਪਰੀਮ ਕੋਰਟ ਵਿੱਚ ਮੁੜ ਸੁਣਵਾਈ ਹੋਣ ਜਾ ਰਹੀ ਹੈ। ਸੁਪਰੀਮ ਕੋਰਟ ਨੇ ਪਿਛਲੀ ਸੁਣਵਾਈ ਦੋਰਾਨ ਕਿਹਾ ਸੀ ਕਿ ਤੁਸੀ ਜਨਤਾ ਵੱਲੋ ਚੁਣੇ ਹੋਏ ਨਹੀ ਹੋ ਇਸ ਲਈ ਉਹ ਸਰਕਾਰ ਦੇ ਕੰਮਾ ਵਿੱਚ ਦਖਲਅੰਦਾਜ਼ੀ ਨਹੀ ਕਰ ਸਕਦੇ। ਪਰ ਰਾਜਪਾਲ ਬਨਵਾਰੀ ਵੱਲੋ ਆਪਣੇ ਸਟੈਂਡ ਤੋਂ ਯੂ-ਟਰਨ ਲੈ ਲਿਆ ਗਿਆ ਹੈ, ਫਿਰ ਵੀ ਸੁਪਰੀਮ ਕੋਰਟ ਨੇ ਪਿਛਲੀ ਸੁਣਵਾਈ ਦੌਰਾਨ ਪੰਜਾਬ ਦੇ ਰਾਜਪਾਲ ਨੂੰ ਝਾੜ ਪਾਈ ਸੀ।

Advertisements

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਸਦਨ ਵਿੱਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ਖਿਲਾਫ਼ ਮਾਨ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਅਕਤੁਬਰ ਨੂੰ ਪਟੀਸ਼ਨ ਦਾਇਰ ਕੀਤੀ ਸੀ। ਜਿਸਤੋ ਬਾਅਦ ਸੁਪਰਮੀ ਕੋਰਟ ਇਸ ਪਟੀਸ਼ਨ ਤੇ ਸੁਣਵਾਈ ਕਰ ਰਹੀ ਹੈ।

LEAVE A REPLY

Please enter your comment!
Please enter your name here