ਲੁਧਿਆਣਾ ‘ਚ ਤਿੰਨ ਗੱਡੀਆਂ ਤੇ ਕੱਪੜਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ ਤੇ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਲੁਧਿਆਣਾ ਦੇ ਮਹਾਰਾਣਾ ਪ੍ਰਤਾਪ ਨਗਰ ਇਲਾਕੇ ਵਿੱਚ ਤਿੰਨ ਗੱਡੀਆਂ ਨੂੰ ਅੱਗ ਲੱਗ ਗਈ। ਇਹ ਘਟਨਾ ਰਾਤ ਕਰੀਬ 2 ਵਜੇ ਦੀ ਘਟਨਾ ਹੈ ਅਤੇ ਇਲਾਕਾ ਵਾਸੀਆਂ ਨੇ ਸ਼ੱਕ ਜਤਾਇਆ ਹੈ ਕਿ ਬੰਦ ਪਈਆਂ ਗੱਡੀਆਂ ਨੂੰ ਅੱਗ ਨਹੀਂ ਲੱਗ ਸਕਦੀ ਅਤੇ ਤਿੰਨੋਂ ਗੱਡੀਆਂ ਅੱਗ ਦੀ ਚਪੇਟ ਵਿੱਚ ਆ ਗਈਆਂ।

Advertisements

ਦੂਸਰੇ ਪਾਸੇ ਲੁਧਿਆਣਾ ਦੇ ਸ਼ਕਤੀ ਨਗਰ ਵਿੱਚ ਕੱਪੜਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਫੈਕਟਰੀ ਅੰਦਰ ਸ਼ਾਕਟ ਸਰਕਟ ਹੋਣ ਕਾਰਨ ਅਤੇ ਤਾਰਾਂ ਐਕਟਿਵਾ ਸਕੂਟਰੀ ਦੀ ਪੈਟਰੋਲ ਟੈਂਕੀ ਤੇ ਡਿੱਗ ਪਈਆਂ। ਜਿਸ ਕਾਰਨ ਜ਼ੋਰਦਾਰ ਧਮਾਕਾ ਹੋਇਆ ਤੇ ਅੱਗ ਬੇਸਮੈਂਟ ਤੱਕ ਪਹੁੰਚ ਗਈ। ਇਸ ਘਟਨਾ ਸਬੰਧੀ ਫੈਕਟਰੀ ਮਾਲਕ ਨੂੰ ਸੂਚਨਾ ਦਿੱਤੀ ਗਈ। ਫੈਕਟਰੀ ਦਾ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਬੜੀ ਮੁਸ਼ਕਤ ਨਾਲ ਅੱਗ ਤੇ ਕਾਬੂ ਪਾਇਆ। ਰੱਬ ਦਾ ਸ਼ੁਕਰ ਰਿਹਾ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

LEAVE A REPLY

Please enter your comment!
Please enter your name here