ਸ੍ਰੀ ਅਨੰਦਪੁਰ ਸਾਹਿਬ ਦੀ ਇੱਕ ਪਾਰਕ ਵਿੱਚੋ ਪ੍ਰਵਾਸੀ ਮਜ਼ਦੂਰ ਦੀ ਮਿਲੀ ਲਾਸ਼

ਸ੍ਰੀ ਅਨੰਦਪੁਰ ਸਾਹਿਬ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਸ੍ਰੀ ਅਨੰਦਪੁਰ ਸਾਹਿਬ ਦੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਦੇ ਵਿਚਕਾਰ ਬਣੇ ਪਾਰਕ ਵਿੱਚ ਬੀਤੇ ਦਿਨ ਸਵੇਰੇ ਇੱਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਜ਼ਦੂਰ ਦੇ ਸਰੀਰ ਉੱਪਰ ਸੱਟਾਂ ਦੇ ਨਿਸ਼ਾਨ ਲੱਗੇ ਹੋਏ ਸਨ ਅਤੇ ਕਾਫੀ ਖੂਨ ਵੀ ਵੱਗ ਰਿਹਾ ਸੀ।

Advertisements

ਜਿਸਤੋਂ ਸ਼ੱਕ ਹੁੰਦਾ ਹੈ ਕਿ ਮ੍ਰਿਤਕ ਮਜ਼ਦੂਰ ਦੀ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਕੁੱਟਮਾਰ ਕਰਕੇ ਉਸ ਨੂੰ ਜ਼ਖਮੀ ਹਾਲਤ ਵਿੱਚ ਪਾਰਕ ਦੇ ਨਜ਼ਦੀਕ ਸੁੱਟ ਦਿੱਤਾ ਗਿਆ ਹੈ। ਮੌਕੇ ਤੇ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਵਾ ਦਿੱਤਾ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here