ਜਲੰਧਰ ‘ਚ ਰੋਟੀ ਪਕਾਉਂਦੇ ਸਮੇਂ ਸਿਲੰਡਰ ਫੱਟਣ ਕਾਰਨ ਹੋਈ ਦੋ ਜੀਆਂ ਦੀ ਮੌਤ, 2 ਜ਼ਖ਼ਮੀ

ਜਲੰਧਰ (ਦ ਸਟੈਲਰ ਨਿਊਜ਼), ਪਲਕ। ਜਲੰਧਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਇੱਕ ਘਰ ਵਿੱਚ ਸਿਲੰਡਰ ਫੱਟਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਤੇ ਦੋ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੇ ਏਸੀਪੀ ਨਿਰਮਲ ਸਿੰਘ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ਤੇ ਪੁਹੰਚ ਗਈਆ ਸਨ। ਮ੍ਰਿਤਕ ਦੀ ਭੈਣ ਦਾ ਕਹਿਣਾ ਹੈ ਕਿ ਉਹ ਆਪਣੇ ਭਰਾ ਨੂੰ ਮਿਲਣ ਆਈ ਸੀ, ਉਹ ਵਿਹੜੇ ‘ਚ ਰੋਟੀ ਬਣਾ ਰਿਹਾ ਸੀ ਕਿ ਇਸ ਦੌਰਾਨ ਅਚਾਨਕ ਧਮਾਕਾ ਹੋ ਗਿਆ। ਇਸ ਹਾਦਸੇ ਵਿਚ ਭਰਾ ਅਤੇ ਭਤੀਜੇ ਦੀ ਮੌਤ ਹੋ ਗਈ। ਛੋਟੇ ਭਤੀਜੇ ਅਤੇ ਭਰਜਾਈ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Advertisements

LEAVE A REPLY

Please enter your comment!
Please enter your name here