Thursday, October 29, 2026
Home Latest ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਾਸੀਆਂ ਨੂੰ ਦਿਵਾਲੀ, ਬੰਦੀ ਛੋੜ ਤੇ ਗੁਰਪੁਰਬ ਦੀਆਂ...

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਾਸੀਆਂ ਨੂੰ ਦਿਵਾਲੀ, ਬੰਦੀ ਛੋੜ ਤੇ ਗੁਰਪੁਰਬ ਦੀਆਂ ਵਧਾਈਆਂ

ਪਟਿਆਲਾ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਦਿਵਾਲੀ, ਬੰਦੀਛੋੜ ਦਿਵਸ ਅਤੇ ਆ ਰਹੇ ਗੁਰਪੁਰਬ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਰਲਮਿਲਕੇ ਇਸ ਪਾਵਨ ਤਿਉਹਾਰ ਨੂੰ ਰੋਸ਼ਨੀਆਂ ਦੇ ਤਿਉਹਾਰ ਵਜੋਂ ਹੀ ਮਨਾਉਣਾ ਚਾਹੀਦਾ ਹੈ ਅਤੇ ਇਸ ਨੂੰ ਧੂੰਏ ਦਾ ਤਿਉਹਾਰ ਨਹੀਂ ਬਣਨ ਦੇਣਾ ਚਾਹੀਦਾ। 

Advertisements

ਜ਼ਿਲ੍ਹਾ ਨਿਵਾਸੀਆਂ ਨੂੰ ਦਿਵਾਲੀ ਨੂੰ ਗਰੀਨ ਦਿਵਾਲੀ ਵਜੋਂ ਮਨਾਉਣ ਦਾ ਸੱਦਾ ਦਿੰਦਿਆਂ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਦਾ ਖਿਆਲ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਦਿਨੋ-ਦਿਨ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਤੋਂ ਗੁਰੇਜ਼ ਕਰਦੇ ਹੋਏ ਗਰੀਨ ਪਟਾਕੇ ਹੀ ਵਰਤਣੇ ਚਾਹੀਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੁਰਾਣੀ ਰਵਾਇਤ ਮੁਤਾਬਕ ਮਿੱਟੀ ਦੇ ਦੀਵੇ ਬਾਲ ਦਿਵਾਲੀ ਮਨਾਈ ਜਾਵੇ।  ਉਨ੍ਹਾਂ ਨੇ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਦਿਵਾਲੀ ਦੀ ਬਹੁਤ-ਬਹੁਤ ਵਧਾਈ ਦਿੰਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। 

LEAVE A REPLY

Please enter your comment!
Please enter your name here